01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Ad Position 21
No active advertisement
ਅਜੀਤ ਡੈਸਕ 19-06-2026
ਮਾਜਰੀ, 18 ਜੂਨ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜ਼ਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਦੋਵਾਂ ਗੁਰੂ-ਘਰਾਂ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਸਮੇਤ ਕਥਾ-ਵਾਚਕਾਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰ-ਇਤਿਹਾਸ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮਾਂ ‘ਚ ਦੋਵਾਂ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ‘ਡਾਇਰੀਆ ਰੋਕੋ’ ਮੁਹਿੰਮ ਸ਼ੁਰੂ ਅਗਲੀ ਖ਼ਬਰ ਐਕਟਿਵਾ ’ਚ ਪੁਆਏ ਪੈਟਰੋਲ ’ਚੋਂ ਪਾਣੀ ਨਿਕਲਣ ਕਾਰਨ ਪੰਪ ਦੇ ਸਟਾਫ਼ ’ਤੇ ਲਗਾਏ ਗੰਭੀਰ ਦੋਸ਼
Ad Position 24
No active advertisement