ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਜ਼ਿਲ੍ਹਾ ਸਿਹਤ ਵਿਭਾਗ ਵਲੋਂ ‘ਡਾਇਰੀਆ ਰੋਕੋ’ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 19-06-2026
ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਜ ਤੋਂ ਲੈ ਕੇ 31 ਜੁਲਾਈ ਤੱਕ ‘ਡਾਇਰੀਆ ਰੋਕੋ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ 5 ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਮੁਹਿੰਮ ਦਾ ਨਾਅਰਾ ‘ਡਾਇਰੀਆ ਰੋਕੋ- ਜ਼ਿੰਦਗੀਆਂ ਬਚਾਓ’ ਰੱਖਿਆ ਹੈ, ਜੋ ਕਿ ਰੋਕਥਾਮ, ਬਚਾਅ ਅਤੇ ਇਲਾਜ ਦੀ ਰਣਨੀਤੀ ‘ਤੇ ਆਧਾਰਿਤ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਦਸਤ ਦੇ ਮਾਮਲਿਆਂ ਵਿਚ ਵਾਧਾ ਹੋ ਜਾਂਦਾ ਹੈ ਜਿਸ ਕਾਰਨ ਛੋਟੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਇਸ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਓ. ਆਰ. ਐਸ. ਕਾਰਨਰ ਬਣਾਏ ਗਏ ਹਨ, ਜਿਥੇ ਕਿ ਓ. ਆਰ. ਐਸ. ਦੇ ਪੈਕਟ ਅਤੇ ਜ਼ਿੰਕ ਦੀਆਂ ਗੋਲੀਆਂ ਮੁਫ਼ਤ ਵਿਚ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ, ਏ. ਐਨ. ਐਮਜ਼ ਅਤੇ ਹੋਰ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਾਫ਼-ਸਫ਼ਾਈ, ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਰਤੋਂ, ਹੱਥਾਂ ਨੂੰ ਸਾਬਣ ਨਾਲ ਧੋਣ ਅਤੇ ਭੋਜਨ ਦੀ ਸਫ਼ਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਪਿਆਂ ਨੂੰ ਦਸਤ ਹੋਣ ਦੀ ਸਥਿਤੀ ਵਿਚ ਓ. ਆਰ. ਐਸ. ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਦੇਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਜੈਨ ਨੇ ਦੱਸਿਆ ਕਿ ਜੇਕਰ ਕਿਸੇ ਬੱਚੇ ਨੂੰ ਦਸਤ ਲੱਗ ਜਾਣ ਤਾਂ ਤੁਰੰਤ ਓ. ਆਰ. ਐਸ. ਦੇਣਾ ਸ਼ੁਰੂ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਦੇ ਪ੍ਰਿੰਸੀਪਲ ਨੂੰ ਦੋਹਰੇ ਅਹੁਦਿਆਂ ’ਤੇ ਲਗਾਉਣਾ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਪ੍... ਅਗਲੀ ਖ਼ਬਰ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
Ad Position 24
No active advertisement