ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਜ਼ੀਰਕਪੁਰ-ਪਟਿਆਲਾ ਸੜਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 19-06-2026
ਜ਼ੀਰਕਪੁਰ, 18 ਜੂਨ (ਹੈਪੀ ਪੰਡਵਾਲਾ)-ਜ਼ੀਰਕਪੁਰ-ਪਟਿਆਲਾ ਸੜਕ ’ਤੇ ਪੈਂਦੇ ਢਾਬੇ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸਦੀ ਹਾਲੇ ਤੱਕ ਪਛਾਣ ਨਹੀਂ ਹੋਈ। ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਉਕਤ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਅਤੇ ਇਕ ਛੋਟੇ ਹਾਥੀ (ਟੈਂਪੂ) ਨਾਲ ਟਕਰਾ ਕੇ ਸੜਕ ’ਤੇ ਡਿੱਗ ਗਿਆ। ਉਪਰੰਤ ਨੇੜਲੇ ਦੁਕਾਨਦਾਰਾਂ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਹਸਪਤਾਲ ਜਾਣ ਤੋਂ ਜਵਾਬ ਦੇ ਦਿੱਤਾ ਅਤੇ ਉਸਦੀ ਉਥੇ ਪਏ ਹੀ ਮੌਤ ਹੋ ਗਈ। ਇਸ ਬਾਬਤ ਸਮਾਜ ਸੇਵੀ ਸੋਨੂੰ ਸੇਠੀ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਮੂੰਹ ਤੇ ਸਰੀਰਕ ਹਾਲਤ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਉਹ ਨਸ਼ੇ ਦੀ ਹਾਲਤ ਵਿਚ ਸੀ। ਉਕਤ ਮਾਮਲੇ ਬਾਬਤ ਪੁਲਿਸ ਅਧਿਕਾਰੀ ਐਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 45 ਸਾਲ ਦੇ ਕਰੀਬ ਜਾਪਦੀ ਹੈ ਅਤੇ ਹਾਲੇ ਤੱਕ ਉਸਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਕਿ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਜਾਂ ਫਿਰ ਸੜਕ ਹਾਦਸੇ ਕਾਰਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੀ ਮੌਤ ਦੇ ਅਸਲ ਕਾਰਨ ਸਾਹਮਣੇ ਆਉਣਗੇ। ਫ਼ਿਲਹਾਲ ਪੁਲਿਸ ਨੇ ਸ਼ਿਨਾਖ਼ਤ ਲਈ ਲਾਸ਼ ਡੇਰਾਬੱਸੀ ਹਸਪਤਾਲ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਗਤਪੁਰ ਥਾਣਾ ਪੁਲ ਨੇੜੇ ਡੀਸਿਲਟਿੰਗ ਨੂੰ ਹਾਈਕੋਰਟ ਦੀਆਂ ਸ਼ਰਤਾਂ ਸਹਿਤ ਮਨਜ਼ੂਰੀ 8 35 ਤੋਂ 50 ਮੀਟਰ ਖੇਤਰ ਦੀ ਹੱਦਬੰਦ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਬੱਚਿਆਂ ਅਤੇ ਮਾਪਿਆਂ ਨੂੰ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਵਾਈ
Ad Position 24
No active advertisement