01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕੌਮਾਂਤਰੀ ਯੋਗ ਦਿਵਸ ਮੌਕੇ ਤਿਰੰਗਾ ਪਾਰਕ ’ਚ ਹੋਵੇਗਾ ਵਿਸ਼ਾਲ ਸਮਾਗਮ, ਡੀ.ਸੀ. ਵਲੋਂ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। 21 ਜੂਨ ਨੂੰ ਸੈਕਟਰ 17 ਸਥਿਤ ਤਿਰੰਗਾ ਪਾਰਕ ਵਿਖੇ ‘ਤੰਦਰੁਸਤੀ, ਗਿਆਨ ਅਤੇ ਵਿਸ਼ਵ ਸ਼ਾਂਤੀ ਲਈ ਯੋਗਾ’ ਥੀਮ ਤਹਿਤ ਮਨਾਏ ਜਾ ਰਹੇ ਕੌਮਾਂਤਰੀ ਯੋਗ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਕਰਵਾਏ ਜਾਣ ਵਾਲੇ ਸਾਂਝੇ ਯੋਗ ਅਭਿਆਸ ’ਚ ਲਗਭਗ 3500 ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਸਮਾਗਮ ਦੌਰਾਨ ਸ਼ਹਿਰ ’ਚ ਯੋਗਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 16 ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਨਿਸ਼ਾਂਤ ਕੁਮਾਰ ਯਾਦਵ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਭਾਗੀਦਾਰਾਂ ਨੂੰ ਆਵਾਜਾਈ ਜਾਂ ਕਿਸੇ ਹੋਰ ਪ੍ਰਬੰਧ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਭਾਗੀਦਾਰਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਪਿਕਅੱਪ ਪੁਆਇੰਟਾਂ ਤੋਂ ਸਮਾਗਮ ਸਥਾਨ ਤੱਕ ਲਿਆਉਣ ਅਤੇ ਵਾਪਸ ਛੱਡਣ ਲਈ 25 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮਾਗਮ ਸਥਾਨ ’ਤੇ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਯੋਗ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋੜੀਂਦੇ ਮੋਬਾਈਲ ਟਾਇਲਟਾਂ ਦੇ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਸਮਾਗਮ ਦੌਰਾਨ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਚੰਡੀਗੜ੍ਹ ਪੁਲਿਸ ਨੂੰ ਭੀੜ ਪ੍ਰਬੰਧਨ, ਟ੍ਰੈਫ਼ਿਕ ਨਿਯੰਤਰਨ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦੀ ਲਾਈਵ ਸਟਰੀਮਿੰਗ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਤਕਨੀਕੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਪ੍ਰਧਾਨ ਮੰਤਰੀ ਦਾ ਸੰਦੇਸ਼ ਬਿਨਾਂ ਕਿਸੇ ਰੁਕਾਵਟ ਦੇ ਸਮਾਗਮ ਸਥਾਨ ’ਤੇ ਮੌਜੂਦ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ ਸਿਰਫ਼ ਇਕ ਸਮਾਗਮ ਨਹੀਂ, ਸਗੋਂ ਸਿਹਤਮੰਦ ਜੀਵਨ ਸ਼ੈਲੀ, ਮਾਨਸਿਕ ਸ਼ਾਂਤੀ ਅਤੇ ਸਮੂਹਿਕ ਭਲਾਈ ਨੂੰ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਦਿਆਂ ਸਮਾਗਮ ਨੂੰ ਸੁਚਾਰੂ, ਅਨੁਸ਼ਾਸਿਤ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਭਾਰਤੀ ਜਨਤਾ ਪਾਰਟੀ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਿਮਾਚਲ ਦਾਖਲਾ ਟੈਕਸ ਦੇ ਵਿਰੋਧ ‘ਚ ਨਿਹੰਗ ਸਿੰਘਾਂ ਵਲੋਂ 21 ਜੂਨ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੋਰਚਾ ਲਗਾਉਣ ਦੀ ਚਿ...
Ad Position 24
No active advertisement