15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੀ. ਐਮ. ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਜਾਰੀ ਹੋਣ ਸੰਬੰਧੀ ਪੰਚਕੂਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-06-2026
ਪੰਚਕੂਲਾ, 20 ਜੂਨ (ਕਪਿਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੀ. ਐਮ. ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਜਾਰੀ ਕੀਤੀ ਗਈ। ਇਸ ਸੰਬੰਧ ‘ਚ ਪੰਚਕੂਲਾ ਦੇ ਸੈਕਟਰ-1 ਸਥਿਤ ਪੀ. ਡਬਲਿਊ. ਡੀ. ਰੈਸਟ ਹਾਊਸ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਸਮੇਤ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਤਪੇਸ਼ਵਰ ਧਾਮ ਤੋਂ ਦੇਸ਼ ਭਰ ਦੇ ਕਰੀਬ 9 ਕਰੋੜ 44 ਲੱਖ ਕਿਸਾਨਾਂ ਦੇ ਖਾਤਿਆਂ ‘ਚ 18,880 ਕਰੋੜ ਰੁ. ਦੀ ਰਕਮ ਆਨਲਾਈਨ ਟਰਾਂਸਫਰ ਕੀਤੀ। ਇਸ ਯੋਜਨਾ ਤਹਿਤ ਹਰਿਆਣਾ ਦੇ 15 ਲੱਖ 95 ਹਜ਼ਾਰ 644 ਕਿਸਾਨਾਂ ਦੇ ਖਾਤਿਆਂ ‘ਚ 314 ਕਰੋੜ 13 ਲੱਖ ਰੁ. ਦੀ ਰਕਮ ਪਹੁੰਚੀ। ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੰਸ਼ਾ ਕਿਸਾਨਾਂ ਨੂੰ ਸਸ਼ਕਤ, ਸਮਰੱਥ ਅਤੇ ਪ੍ਰਗਤੀਸ਼ੀਲ ਬਣਾਉਣ ਦੀ ਹੈ। ਮੁੱਖ ਮੰਤਰੀ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਧ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਕੇਂਦਰ ਅਤੇ ਰਾਜ ਸਰਕਾਰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ‘ਚ 2 ਹਜ਼ਾਰ ਏਕੜ ਦੇ ਕਲੱਸਟਰਾਂ ‘ਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ‘ਚ ਮਿੱਟੀ ਜਾਂਚ ਲੈਬਾਂ ਅਤੇ ਜੈਵਿਕ ਉਤਪਾਦਾਂ ਦੀ ਮਾਰਕੀਟਿੰਗ ਲਈ ਵਿਸ਼ੇਸ਼ ਪ੍ਰਬੰਧ ਸ਼ਾਮਲ ਹਨ। ਮੁੱਖ ਮੰਤਰੀ ਸੈਣੀ ਨੇ ਅੱਗੇ ਕਿਹਾ ਕਿ ਡਬਲ ਇੰਜਣ ਸਰਕਾਰ ਦੇ ਕਾਰਜਕਾਲ ਦੌਰਾਨ ਹਰਿਆਣਾ ‘ਚ ਕਿਸਾਨਾਂ ਦੀਆਂ ਫਸਲਾਂ ਦੀ ਐਮ. ਐਸ. ਪੀ. ‘ਤੇ ਖ਼ਰੀਦ ਯਕੀਨੀ ਬਣਾਈ ਗਈ ਹੈ ਅਤੇ ਕਿਸਾਨਾਂ ਦੇ ਹਿੱਤ ‘ਚ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਤਰੱਕੀ ਅਤੇ ਖੇਤੀਬਾੜੀ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਓਮਰ ਅਬਦੁੱਲਾ ਨੇ ਡਾ: ਅੰਸ਼ੂ ਕਟਾਰੀਆ ਨੂੰ ‘ਪੰਜਾਬ ਵਿੱਚ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਆਵਾਜ਼’ ਪੁਰਸਕਾਰ ਦਿੱਤਾ ਅਗਲੀ ਖ਼ਬਰ ਯੋਗ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦਾ ਅਤੇ ਸੰਤੁਲਿਤ ਜੀਵਨ ਜੀਣ ਦਾ ਰਾਹ ਦਿਖਾਉਂਦਾ ਹੈ: ਰਾਜਿੰਦਰ ਗੁਪਤਾ
Ad Position 24