15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸੀਨੀਅਰ ਪੱਤਰਕਾਰਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ

Ad Position 21
No active advertisement
ਅਜੀਤ ਡੈਸਕ 21-06-2026
ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ) - ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਰਾਜਪਾਲ ਨੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਮੀਡੀਆ ਦੀ ਭੂਮਿਕਾ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਉਹ ਲੋਕ ਭਵਨ ਵਿਖੇ ਸੀਨੀਅਰ ਜਰਨਲਿਸਟਸ ਫੋਰਮ, ਚੰਡੀਗੜ੍ਹ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।ਫੋਰਮ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਪਾਲ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਜਨਮਤ ਦੇ ਨਿਰਮਾਣ ਵਿਚ ਪੱਤਰਕਾਰਤਾ ਦੀ ਅਹਿਮ ਭੂਮਿਕਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੱਚਾਈ, ਇਮਾਨਦਾਰੀ ਤੇ ਨਿਰਪੱਖ ਵਿਸ਼ਲੇਸ਼ਣ ਨਾਲ ਕਲਮ ਦੀ ਤਾਕਤ ਨੇ ਪੱਤਰਕਾਰਾਂ ਨੂੰ ਸਮਾਜ ਵਿਚ ਵਿਸ਼ੇਸ਼ ਮਾਣ-ਸਨਮਾਨ ਅਤੇ ਪਛਾਣ ਬਖ਼ਸ਼ੀ ਹੈ।ਕਟਾਰੀਆ ਨੇ ਕਿਹਾ ਕਿ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿਚ ਵਿਚਾਰੇ ਗਏ ਕਈ ਮਹੱਤਵਪੂਰਨ ਮਸਲੇ ਇਤਿਹਾਸਕ ਤੌਰ ’ਤੇ ਪੱਤਰਕਾਰਾਂ ਦੀਆਂ ਰਿਪੋਰਟਾਂ ਅਤੇ ਖ਼ੋਜੀ ਪੜਤਾਲਾਂ ਰਾਹੀਂ ਹੀ ਸਾਹਮਣੇ ਆਏ ਹਨ। ਉਨ੍ਹਾਂ ਮੀਡੀਆ ਨੂੰ ਲੋਕਤੰਤਰ ਦਾ ਇਕ ਅਹਿਮ ਸਤੰਭ ਕਰਾਰ ਦਿੰਦਿਆਂ ਜਨਤਾ ਦੀਆਂ ਸਮੱਸਿਆਵਾਂ ਨੂੰ ਸਰਕਾਰਾਂ ਅਤੇ ਨੀਤੀ-ਨਿਰਮਾਤਾਵਾਂ ਤੱਕ ਪਹੁੰਚਾਉਣ ਵਿਚ ਪੱਤਰਕਾਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।ਰਾਜਪਾਲ ਨੇ ਕਿਹਾ ਕਿ ਪ੍ਰਣਾਲੀ ਦੀਆਂ ਕਮੀਆਂ ਨੂੰ ਉਜਾਗਰ ਕਰਨਾ ਪੱਤਰਕਾਰਾਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਲੋਕ ਹਿੱਤ ਵਿਚ ਉਨ੍ਹਾਂ ਨੂੰ ਦੂਰ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਉਸਾਰੂ ਆਲੋਚਨਾ ਅਤੇ ਨਿਡਰ ਪੱਤਰਕਾਰਤਾ ਸਰਕਾਰਾਂ ਅਤੇ ਪ੍ਰਸ਼ਾਸਨਾਂ ਨੂੰ ਆਪਣੀ ਕਾਰਗੁਜ਼ਾਰੀ ਸੁਧਾਰਨ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਇਤਾ ਕਰਦੀ ਹੈ। ਸੀਨੀਅਰ ਪੱਤਰਕਾਰ ਫੋਰਮ ਦੀ ਪਹਿਲ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਇਸ ਮੰਚ ਨੂੰ ਸੀਨੀਅਰ ਪੱਤਰਕਾਰਾਂ ਨੂੰ ਇਕੱਠਾ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲਾ ਦੱਸਿਆ। ਉਨ੍ਹਾਂ ਨੇ ਸੇਵਾਮੁਕਤੀ ਤੋਂ ਬਾਅਦ ਕਈ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਵੀ ਜ਼ਿਕਰ ਕੀਤਾ ਅਤੇ ਅਜਿਹੇ ਮੰਚਾਂ ਦੀ ਲੋੜ ਉੱਤੇ ਜ਼ੋਰ ਦਿੱਤਾ ਜੋ ਆਪਸੀ ਸਹਿਯੋਗ, ਸਹਾਰਾ ਤੇ ਸਰਗਰਮ ਭਾਗੀਦਾਰੀ ਦੇ ਮੌਕੇ ਪ੍ਰਦਾਨ ਕਰ ਸਕਣ। ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਫੋਰਮ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੰਸਥਾ ਦੇ ਉਦੇਸ਼ਾਂ ਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਸੀਨੀਅਰ ਜਰਨਲਿਸਟਸ ਫੋਰਮ ਦਾ ਲੋਗੋ ਵੀ ਜਾਰੀ ਕੀਤਾ। ਸੀਨੀਅਰ ਪੱਤਰਕਾਰ ਫੋਰਮ ਦੇ ਚੇਅਰਮੈਨ ਏ.ਐਸ. ਪ੍ਰਸ਼ਾਰ ਨੇ ਇਸ ਵਿਚਾਰ-ਵਟਾਂਦਰੇ ਲਈ ਪੰਜਾਬ ਲੋਕ ਭਵਨ ਦਾ ਧੰਨਵਾਦ ਕੀਤਾ। ਇਸ ਵਿਚਾਰ-ਵਟਾਂਦਰੇ ਦੌਰਾਨ ਲੋਕਤੰਤਰੀ ਸਮਾਜ ਵਿਚ ਮੀਡੀਆ ਦੀ ਭੂਮਿਕਾ ਅਤੇ ਪੱਤਰਕਾਰਾਂ ਦੀ ਭਲਾਈ ਨਾਲ ਜੁੜੇ ਮਸਲਿਆਂ ਬਾਰੇ ਅਰਥਪੂਰਨ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪ੍ਰੋਗਰੈਸਿਵ ਫਰੰਟ ਪੰਜਾਬ ਨੇ ਸੂਬੇ ਦੀਆਂ 55 ਹਜ਼ਾਰ ਦੇ ਕਰੀਬ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਅਤੇ ਪੈਰੀਫੈਰੀ... ਅਗਲੀ ਖ਼ਬਰ ਓਮਰ ਅਬਦੁੱਲਾ ਨੇ ਡਾ: ਅੰਸ਼ੂ ਕਟਾਰੀਆ ਨੂੰ ‘ਪੰਜਾਬ ਵਿੱਚ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਆਵਾਜ਼’ ਪੁਰਸਕਾਰ ਦਿੱਤਾ
Ad Position 24