ਐੱਸ. ਏ. ਐੱਸ. ਨਗਰ, 20 ਜੂਨ (ਪ੍ਰੋ. ਅਵਤਾਰ ਸਿੰਘ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਥਾਨਕ ਮਦਨਪੁਰ ਚੌਕ ਵਿਖੇ ਹਰ ਸਾਲ ਦੀ ਤਰ੍ਹਾਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਸਵੇਰੇ 11 ਵਜੇ ਅਰਦਾਸ ਉਪਰੰਤ ਸੇਵਾਦਾਰਾਂ ਵਲੋਂ ਰਾਹਗੀਰਾਂ ਵਿਚਕਾਰ ਠੰਢਾ-ਮਿੱਠਾ ਜਲ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਭਲਾਈ, ਸੇਵਾ ਅਤੇ ਸਬਰ ਦਾ ਸੰਦੇਸ਼ ਦਿੰਦੀ ਹੈ, ਜਿਸ ਤੋਂ ਪ੍ਰੇਰਨਾ ਲੈ ਕੇ ਕੌਂਸਲ ਵਲੋਂ ਹਰ ਸਾਲ ਸੰਗਤਾਂ ਲਈ ਛਬੀਲ ਲਗਾਈ ਜਾਂਦੀ ਹੈ। ਇਸੇ ਦੌਰਾਨ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਛਬੀਲ ਮੌਕੇ ਵਾਤਾਵਰਨ ਦੀ ਸ਼ੁਧਤਾ, ਸਾਂਭ-ਸੰਭਾਲ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਲੋਕਾਂ ਨੂੰ ਘਰਾਂ ‘ਚ ਲਗਾਉਣ ਲਈ ਬੂਟੇ ਵੀ ਵੰਡੇ ਗਏ। ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਮਨਵਿੰਦਰ ਸਿੰਘ ਰਣੌਤਾ, ਦੀਦਾਰ ਸਿੰਘ ਕਲਸੀ, ਕਰਮ ਸਿੰਘ ਬਬਰਾ, ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਨਰਿੰਦਰ ਸਿੰਘ ਸੰਧੂ, ਡਾ. ਸਤਵਿੰਦਰ ਸਿੰਘ ਭਮਰਾ, ਨਿਰਮਲ ਸਿੰਘ ਸੱਭਰਵਾਲ, ਸੂਰਤ ਸਿੰਘ ਕਲਸੀ, ਬਿਕਰਮਜੀਤ ਸਿੰਘ ਹੂੰਝਣ, ਬਲਵਿੰਦਰ ਸਿੰਘ ਕਲਸੀ, ਕੰਵਰਦੀਪ ਸਿੰਘ ਮਣਕੂ, ਬਲਵਿੰਦਰ ਸਿੰਘ ਹੂੰਝਣ, ਕੁਲਵਿੰਦਰ ਸਿੰਘ ਸੋਖੀ, ਸੁਰਿੰਦਰ ਸਿੰਘ, ਬਹਾਦਰ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ ਮਾਨ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਸਰਵਣ ਸਿੰਘ ਕਲਸੀ, ਦਵਿੰਦਰ ਸਿੰਘ ਭੰਮਰਾ, ਸੁਰਜੀਤ ਸਿੰਘ ਮਠਾੜੂ, ਗੁਰਬਖਸ਼ ਸਿੰਘ ਜੰਡੂ, ਜਤਿੰਦਰ ਪਾਲ ਸਿੰਘ ਜੇ. ਪੀ., ਜਸਵਿੰਦਰ ਪਾਲ ਸਿੰਘ, ਗੁਰਸੇਵਕ ਸਿੰਘ, ਰਾਮ ਰਤਨ ਸੈਂਭੀ ਤੇ ਕਰਮ ਚੰਦ ਤੋਂ ਇਲਾਵਾ ਕੌਂਸਲਰ ਕੁਲਦੀਪ ਕੌਰ ਕੰਗ, ਇੰਦਰਪ੍ਰੀਤ ਕੌਰ, ਬਲਜੀਤ ਕੌਰ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਹਰਬਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਜਸਬੀਰ ਸਿੰਘ ਮਣਕੂ, ਰਮਨਦੀਪ ਸਿੰਘ ਬਾਵਾ, ਕੰਵਰਬੀਰ ਸਿੰਘ ਸਿੱਧੂ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਗੁਰਚਰਨ ਸਿੰਘ ਭੰਮਰਾ, ਗੁਰਮੀਤ ਸਿੰਘ ਸਿਆਣ, ਗੁਰਦੁਆਰਾ ਤਾਲਮੇਲ ਕਮੇਟੀ ਦੇ ਸਾਬਕਾ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਤੇ ਪ੍ਰੀਤਮ ਸਿੰਘ ਆਦਿ ਵੀ ਹਾਜ਼ਰ ਸਨ।