06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਪਿਤਾ ਦਿਵਸ ਮੌਕੇ ਦਿੱਤੀਆਂ ਨਿੱਘੀਆਂ ਸ਼ੁੱਭਕਾਮਨਾਵਾਂ

Ad Position 21
No active advertisement
ਅਜੀਤ ਡੈਸਕ 22-06-2026


ਚੰਡੀਗੜ੍ਹ, 21 ਜੂਨ (ਅਜੀਤ ਬਿਉਰੋ)‘ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਸਪੀਕਰ ਸੰਧਵਾਂ ਨੇ ਕਿਹਾ ਕਿ ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ,‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ,’’ । ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰੀਤਾਂ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਅਗਲੀ (ਬਾਕੀ ਸਫ਼ਾ 6 ’ਤੇ)

Ad Position 22
No active advertisement
ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਮਲੋਆ ਪੁਲਿਸ ਵਲੋਂ ਦੋ ਨਸ਼ਾ ਤਸਕਰ ਕਾਬੂ, 14.08 ਗ੍ਰਾਮ ਹੈਰੋਇਨ ਬਰਾਮਦ
Ad Position 24
No active advertisement