08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 23-06-2026
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤਿੰਨ ਸਾਲਾਂ ਦੌਰਾਨ 18 ਸਰਕਾਰੀ ਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 4.93 ਕਰੋੜ ਰੁਪਏ, 2024-25 ਦੌਰਾਨ 6.67 ਕਰੋੜ ਰੁਪਏ ਅਤੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਇਨ੍ਹਾਂ ਬਿਰਧ ਘਰਾਂ ਵਿਚ 641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ, ਜਿਨ੍ਹਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਜ਼ੁਰਗਾਂ ਨੂੰ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਦੱਸਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਮਾਪਿਆਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿਚ ਸਨਮਾਨ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਪਰਤ ਰਹੇ ਨਿਹੰਗ ਸਿੰਘਾਂ ਅਤੇ ਲੋਕਾਂ ਵਿਚਾਲੇ ਹੋਈ ਝੜਪ ਦੇ ਮਾਮਲੇ ’ਚ ਕੇਸ ਦਰਜ-ਸੋ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਜ਼ਿਲ੍ਹਾ ਮੁਹਾਲੀ ਦੇ ਗੁਰਦੁਆਰਾ...
Ad Position 24