ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੱਚੇ ਅਧਿਆਪਕ ਯੂਨੀਅਨ ਵਲੋਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਧਰਨਾ ਸ਼ੁਰੂ

Ad Position 21
No active advertisement
ਅਜੀਤ ਡੈਸਕ 25-06-2026
ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ‘ਚ ਸੇਵਾਵਾਂ ਨਿਭਾਅ ਚੁੱਕੇ ਕੱਚੇ ਅਧਿਆਪਕਾਂ ਵਲੋਂ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੱਢਿਆ ਗਿਆ ਪਰ ਬੁੜੈਲ ਜੇਲ੍ਹ ਮਾਰਗ ਵਾਲੇ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਹੀ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਬੈਰੀਕੇਡਿੰਗ ਕਰਕੇ ਤੇ ਭਾਰੀ ਪੁਲਿਸ ਫੋਰਸ ਲਗਾ ਕੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਹੋਈ ਕਸ਼ਮਕੱਸ਼ ਦੌਰਾਨ 2 ਅਧਿਆਪਕਾਵਾਂ ਜ਼ਖ਼ਮੀ ਹੋ ਗਈਆਂ। ਉਪਰੰਤ ਅਧਿਆਪਕਾਂ ਵਲੋਂ ਉਥੇ ਹੀ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਬਹਾਲੀ ਨੂੰ ਅੰਤਿਮ ਰੂਪ ਦੇਣ ਸੰਬੰਧੀ 25 ਜੂਨ ਨੂੰ ਹੋਣ ਵਾਲੀ ਪ੍ਰਬੰਧਕੀ ਮੀਟਿੰਗ ਵਿਚ ਸਿੱਖਿਆ ਮੰਤਰੀ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਪੱਕਾ ਧਰਨਾ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ਵਿਚ ਉਨ੍ਹਾਂ ਦੀ ਬਹਾਲੀ ਨੂੰ ਅੰਤਿਮ ਰੂਪ ਨਹੀਂ ਦਿੱਤਾ ਜਾਂਦਾ ਤੇ ਮੀਟਿੰਗ ਵਿਚ ਸਿੱਖਿਆ ਮੰਤਰੀ ਨਹੀਂ ਪੁੱਜਦੇ ਤਾਂ ਧਰਨੇ ਨੂੰ ਭੁੱਖ ਹੜਤਾਲ ਵਿਚ ਤਬਦੀਲ ਕੀਤਾ ਜਾਵੇਗਾ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ, ਵਰੁਨ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਕੌਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ, ਨਵਦੀਪ ਸਿੰਘ, ਮਨਿੰਦਰ ਸਿੰਘ, ਗੁਰਸੇਵਕ ਸਿੰਘ, ਅਮਰਜੀਤ ਕੌਰ, ਕਾਂਤਾ ਰਾਣੀ, ਕਰਮਜੀਤ ਕੌਰ, ਜਰਨੈਲ ਸਿੰਘ, ਸੁਖਦਰਸ਼ਨ ਸਿੰਘ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ ਤੇ ਵੀਰਪਾਲ ਕੌਰ ਆਦਿ ਆਗੂਆਂ ਸਮੇਤ ਵੱਡੀ ਗਿਣਤੀ ‘ਚ ਕੱਚੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ ਅਗਲੀ ਖ਼ਬਰ ਵਿਕਾਸ ਕਾਰਜਾਂ ਦੀ ਹਨੇਰੀ ਜਾਂ ਸਿਆਸੀ ਇਮਤਿਹਾਨ ?
Ad Position 24
No active advertisement