ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੈਂਗਸਟਰ ਗੋਲਡੀ ਢਿੱਲੋਂ ਦੇ ਨਾਂਅ ’ਤੇ ਜਵੈਲਰ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਕਾਬੂ

Ad Position 21
No active advertisement
ਅਜੀਤ ਡੈਸਕ 25-06-2026
ਚੰਡੀਗੜ੍ਹ, 24 ਜੂਨ (ਕਪਿਲ ਵਧਵਾ) – ਚੰਡੀਗੜ੍ਹ ਪੁਲਿਸ ਨੇ ਇਕ ਜੁਵੈਲਰ ਨੂੰ ਗੈਂਗਸਟਰ ਗੋਲਡੀ ਢਿੱਲੋਂ ਦੇ ਨਾਂਅ ‘ਤੇ ਵਟਸਐਪ ਰਾਹੀਂ ਧਮਕੀਆਂ ਦੇ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਉਰਫ਼ ਕਰਨ (21) ਵਾਸੀ ਧਨੌਲਾ ਜ਼ਿਲ੍ਹਾ ਬਰਨਾਲਾ ਹਾਲ ਵਾਸੀ ਨੋਇਡਾ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਅਨੁਸਾਰ 20 ਜੂਨ 2026 ਨੂੰ ਸੈਕਟਰ-17 ਥਾਣੇ ਵਿਚ ਇਕ ਸਥਾਨਕ ਜੌਹਰੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੂੰ ਵਟਸਐਪ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਨਾਂਅ ‘ਤੇ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਦਿਆਂ ਧਮਕੀ ਭਰੇ ਸੁਨੇਹੇ ਭੇਜੇ ਗਏ ਸਨ। ਇਸ ਸਬੰਧੀ ਥਾਣਾ ਸੈਕਟਰ-17 ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਸੈਕਟਰ-17 ਤੇ ਮਨੀਮਾਜਰਾ ਦੀਆਂ ਪੁਲਿਸ ਟੀਮਾਂ ਨੇ ਤਕਨੀਕੀ ਜਾਂਚ ਦੇ ਆਧਾਰ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿਚ ਪੇਸ਼ ਕਰਨ ਉਪਰੰਤ ਮੁਲਜ਼ਮ ਦਾ 2 ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਚੰਡੀਗੜ੍ਹ ਦੇ ਸੈਕਟਰ-11 ਵਿਚ ਹੋਈ ਫਾਇਰਿੰਗ ਦੀ ਘਟਨਾ ਨਾਲ ਸਬੰਧਤ ਵੀਡੀਓਜ਼ ਦੇਖੀਆਂ, ਜਿਨ੍ਹਾਂ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਨੇ ਲਈ ਸੀ। ਇਸ ਤੋਂ ਪ੍ਰੇਰਿਤ ਹੋ ਕੇ ਉਸ ਨੇ ਗੈਂਗਸਟਰ ਦੇ ਨਾਂ ‘ਤੇ ਫਿਰੌਤੀ ਮੰਗਣ ਦੀ ਯੋਜਨਾ ਬਣਾਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਗੂਗਲ ਚੈਟ ਰਾਹੀਂ ਧਮਕੀ ਭਰੇ ਸੁਨੇਹੇ ਤਿਆਰ ਕੀਤੇ ਅਤੇ ਇੰਟਰਨੈੱਟ ਤੋਂ ਚਾਰ ਜੁਵੈਲਰਾਂ ਦੇ ਮੋਬਾਈਲ ਨੰਬਰ ਪ੍ਰਾਪਤ ਕਰਕੇ ਉਨ੍ਹਾਂ ਨੂੰ ਫਿਰੌਤੀ ਦੀਆਂ ਮੰਗਾਂ ਭੇਜੀਆਂ। ਪੁਲਿਸ ਨੇ ਵਾਰਦਾਤ ਵਿਚ ਵਰਤੇ ਗਏ ਦੋ ਮੋਬਾਈਲ ਫੋਨ ਵੀ ਬਰਾਮਦ ਕਰ ਲਏ ਹਨ, ਪੁਲਿਸ ਰਿਮਾਂਡ ਸਮਾਪਤ ਹੋਣ ਤੋਂ ਬਾਅਦ ਅਦਾਲਤ ਦੇ ਹੁਕਮਾਂ ਤਹਿਤ ਮੁਲਜ਼ਮ ਨੂੰ ਮਾਡਲ ਜੇਲ੍ਹ ਬੁੜੈਲ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਆਈ. ਜਾਂਚ ’ਚ ਆਇਆ ਨਵਾਂ ਮੋੜ, ਐਚ. ਐਸ. ਪੀ. ਸੀ. ਬੀ. ਘੁਟਾਲੇ ’ਚ ਡਾਟਾ ਐਂਟਰੀ ਆਪ੍ਰੇਟਰ ਸੌਰਵ ਸ਼ਰਮਾ ਗ੍ਰਿਫ਼ਤਾ... ਅਗਲੀ ਖ਼ਬਰ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ
Ad Position 24
No active advertisement