ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਾਹਿਤਕਾਰ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ : ਹਰਵਿੰਦਰ ਕਲਿਆਣ

Ad Position 21
No active advertisement
ਅਜੀਤ ਡੈਸਕ 25-06-2026
ਪੰਚਕੂਲਾ, 24 ਜੂਨ (ਕਪਿਲ)- ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਵਲੋਂ ਬੀਤੇ ਦਿਨੀਂ ਸੈਕਟਰ-14 ਸਥਿਤ ਅਕਾਦਮੀ ਭਵਨ ਦੇ ਮਹਾਰਾਜਾ ਦਾਹਿਰਸੇਨ ਆਡੀਟੋਰੀਅਮ ‘ਚ ਸਾਹਿਤ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ‘ਚ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਪੰਜਾਬੀ, ਹਿੰਦੀ ਅਤੇ ਹਰਿਆਣਵੀ ਭਾਸ਼ਾਵਾਂ ਦੇ 65 ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਸਾਹਿਤਕਾਰਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਦੇ ਕਾਰਜਕਾਰੀ ਉਪ-ਪ੍ਰਧਾਨ ਡਾ. ਕੁਲਦੀਪ ਚੰਦ ਅਗਨੀਹੋਤਰੀ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਆਪਣੇ ਸੰਬੋਧਨ ‘ਚ ਹਰਵਿੰਦਰ ਕਲਿਆਣ ਨੇ ਕਿਹਾ ਕਿ ਸਾਹਿਤਕਾਰ ਆਪਣੀ ਲੇਖਣੀ ਰਾਹੀਂ ਸਮਾਜ ‘ਚ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਲੋਕਾਂ ਨੂੰ ਨਵੀਂ ਦਿਸ਼ਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ ਦੇ ਸੁਪਨੇ’ ਨੂੰ ਸਾਕਾਰ ਕਰਨ ‘ਚ ਲੇਖਕਾਂ ਅਤੇ ਸਾਹਿਤਕਾਰਾਂ ਦੀ ਭੂਮਿਕਾ ਕਾਫ਼ੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਾਹਿਤ ਅਤੇ ਸੰਸਕ੍ਰਿਤੀ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸਾਹਿਤਕਾਰਾਂ ਦੇ ਸਨਮਾਨ ਲਈ ਵਚਨਬੱਧ ਹੈ। ਇਸ ਮੌਕੇ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਾਹਿਤਕਾਰ ਸਮਾਜਿਕ ਕੁਰੀਤੀਆਂ ਅਤੇ ਗ਼ਲਤ ਵਰਤਾਰੇ ਨੂੰ ਆਪਣੀਆਂ ਰਚਨਾਵਾਂ ਰਾਹੀਂ ਉਜਾਗਰ ਕਰਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਸਨਮਾਨ ਹਾਸਿਲ ਕਰਨ ਵਾਲੇ ਸਾਰੇ ਸਾਹਿਤਕਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਰੋਹ ਦੌਰਾਨ ਸਨਮਾਨ ਹਾਸਿਲ ਕਰਨ ਵਾਲੇ ਸਾਹਿਤਕਾਰਾਂ ਨੇ ਅਕਾਦਮੀ ਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਉਨ੍ਹਾਂ ਨੂੰ ਸਾਹਿਤਕ ਸਿਰਜਣਾ ਲਈ ਹੋਰ ਬਲ ਦਿੰਦੇ ਹਨ। ਸਮਾਰੋਹ ‘ਚ ਸਾਹਿਤ ਅਤੇ ਸੰਸਕ੍ਰਿਤੀ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਰੋਸ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਏ.ਡੀ.ਆਰ ਸੈਂਟਰ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24
No active advertisement