06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਚੰਡੀਗੜ੍ਹ ’ਚ ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਮਤਿ ਕਲਾਸਾਂ ਦੌਰਾਨ ਬੇਬੀ ਰੂਬਾਨੀ ਕੌਰ ਦੇ ਕੀਰਤਨ ਨੂੰ ਸੰਗਤਾਂ ਨੇ ਮਾਣਿਆ

Ad Position 21
No active advertisement
ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ)- ਨੌਜਵਾਨ ਪੀੜੀ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ, ਗੁਰਬਾਣੀ ਅਤੇ ਸਿੱਖੀ ਜੀਵਨ-ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਸਿੱਖ ਮਿਸ਼ਨਰੀ ਕਾਲਜ ਚੰਡੀਗੜ੍ਹ ਜੋਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਸੰਗ, ਸੈਕਟਰ 21, ਚੰਡੀਗੜ੍ਹ ਵਿਖੇ ਸਿੱਖੀ ਸਿੱਖਿਆ ਗੁਰਮਤਿ ਕਲਾਸਾਂ ਦੇ ਸਫਲ ਸਮਾਗਮ ਕਰਵਾਏ ਗਏ। ਇਨ੍ਹਾਂ ਗੁਰਮਤਿ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ, ਸਿੱਖ ਇਤਿਹਾਸ, ਗੁਰਸਿੱਖ ਜੀਵਨ ਸ਼ੈਲੀ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੂਚਨਾ ਅਨੁਸਾਰ ਕਲਾਸਾਂ ਦੌਰਾਨ ਬੱਚਿਆਂ ਨੂੰ ਸਿੱਖੀ ਦੇ ਅਸੂਲਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਬੇਬੀ ਰੂਬਾਨੀ ਕੌਰ ਨੇ ਸੰਗਤ ਸਮੇਤ ਗੁਰਬਾਣੀ ਸ਼ਬਦ ਕੀਰਤਨ ਦੀ ਹਾਜ਼ਰੀ ਭਰਕੇ ਰੂਹਾਨੀ ਮਾਹੌਲ ਸਿਰਜਿਆ, ਜਿਸ ਨਾਲ ਸੰਗਤਾਂ ਗੁਰੂ ਸ਼ਬਦ ਨਾਲ ਜੁੜੀਆਂ ਰਹੀਆਂ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਗੁਰਮਤਿ ਕਲਾਸਾਂ ਸਮੇਂ ਦੀ ਮੁੱਖ ਲੋੜ ਹਨ, ਕਿਉਂਕਿ ਇਹ ਬੱਚਿਆਂ ਨੂੰ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੌਜਵਾਨਾਂ ਨੂੰ ਚੰਗੇ ਇਨਸਾਨ, ਜ਼ਿੰਮੇਵਾਰ ਨਾਗਰਿਕ ਅਤੇ ਪੰਥ ਦੇ ਸੱਚੇ ਸੇਵਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ।ਸੰਗਤਾਂ ਨੇ ਸਿੱਖ ਮਿਸ਼ਨਰੀ ਕਾਲਜ ਚੰਡੀਗੜ੍ਹ ਜੋਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਪਹਿਲ ਕਦਮੀ ਆ ਲਗਾਤਾਰ ਕਰਵਾਏ ਜਾਂਦੇ ਰਹਿਣਗੇ, ਤਾਂ ਜੋ ਨਵੀਂ ਪੀੜੀ ਸਿੱਖੀ ਦੇ ਅਸਲ ਸਰੂਪ ਨਾਲ ਜੁੜੀ ਰਹੇ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091... ਅਗਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ...
Ad Position 24
No active advertisement