05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਾਬਕਾ ਮੰਤਰੀ ਸਿੱਧੂ ਵਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣਭੱਤੇ ਦੀ ਮੰਗ

Ad Position 21
No active advertisement
ਅਜੀਤ ਡੈਸਕ 27-06-2026
ਐੱਸ. ਏ. ਐੱਸ. ਨਗਰ, 26 ਜੂਨ (ਪ੍ਰੋ. ਅਵਤਾਰ ਸਿੰਘ)-ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਸਿਰਫ਼ ਸਰਪੰਚਾਂ ਨੂੰ 10 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਅਤੇ ਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿਰਫ਼ ਸਰਪੰਚ ਹੀ ਨਹੀਂ, ਸਗੋਂ ਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਬਰਾਬਰ ਦੀ ਭੂਮਿਕਾ ਨਿਭਾਉਂਦੇ ਹਨ ਤਾਂ ਫ਼ਿਰ ਸਰਕਾਰ ਵਲੋਂ ਸਿਰਫ਼ ਇਕ ਵਰਗ ਨੂੰ ਹੀ ਤਰਜੀਹ ਦਿੰਦੇ ਹੋਏ ਬਾਕੀ ਚੁਣੇ ਹੋਏ ਨੁਮਾਇੰਦਿਆਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਸਾਰੇ ਚੁਣੇ ਹੋਏ ਨੁਮਾਇੰਦਿਆਂ ਲਈ ਬਰਾਬਰੀ ਅਤੇ ਨਿਆਂ ਦੇ ਆਧਾਰ ‘ਤੇ ਨੀਤੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਵੇਂ ਵਰਗ ਨੂੰ ਲਾਭ ਪਹੁੰਚਾਉਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ ਅਤੇ ਇਸ ਨਾਲ ਹੋਰਨਾਂ ਲੋਕ ਨੁਮਾਇੰਦਿਆਂ ‘ਚ ਨਿਰਾਸ਼ਾ ਪੈਦਾ ਹੋਵੇਗੀ। ਸਾਬਕਾ ਮੰਤਰੀ ਸਿੱਧੂ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਸਰਪੰਚਾਂ ਨੂੰ 10 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦੇ ਸਕਦੀ ਹੈ ਤਾਂ ਪੰਚਾਂ ਨੂੰ ਘੱਟੋ-ਘੱਟ 5 ਹਜ਼ਾਰ ਰੁ., ਜਦਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ 15 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੋਆਪ੍ਰੇਟਿਵ ਬੈਂਕਾਂ ਦੇ ਡਾਇਰੈਕਟਰਾਂ ਨੂੰ ਵੀ ਲੋਕ-ਸੇਵਾ ਅਤੇ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ 5 ਹਜ਼ਾਰ ਰੁ. ਤੋਂ ਲੈ ਕੇ 10 ਹਜ਼ਾਰ ਰੁ. ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸਹਿਕਾਰੀ ਸੰਸਥਾਵਾਂ ਨਾਲ ਜੁੜੇ ਸਾਰੇ ਚੁਣੇ ਹੋਏ ਨੁਮਾਇੰਦੇ ਵਿਕਾਸ ਕਾਰਜਾਂ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਕਿਸੇ ਇਕ ਵਰਗ ਨੂੰ ਤਰਜ਼ੀਹ ਦੇ ਕੇ ਬਾਕੀਆਂ ਨਾਲ ਵਿਤਕਰਾ ਕਰਨਾ ਜਾਇਜ਼ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈਵੇਅ ਕਿਨਾਰੇ ਖੜ੍ਹੇ ਸਿਲੰਡਰਾਂ ਨਾਲ ਲੱਦੇ ਟਾਟਾ ਵਾਹਨ ਦੇ ਕੈਬਿਨ ’ਚੋਂ ਡਰਾਈਵਰ ਦੀ ਸੜੀ-ਗਲੀ ਲਾਸ਼ ਮਿਲੀ ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਨੇ ‘ਉਡਾਣ ਸਕਿੱਲ ਐਂਡ ਇਨੋਵੇਸ਼ਨ ਕੈਂਪ’ ਰਾਹੀਂ ਪੇਂਡੂ ਨੌਜਵਾਨਾਂ ਨੂੰ ਬਣਾਇਆ ਹੁਨਰਮੰ...
Ad Position 24
No active advertisement