ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਰੰਜਿਸ਼ ਦੇ ਚੱਲਦਿਆਂ ਪ੍ਰਾਪਰਟੀ ਡੀਲਰ ਦੇ ਘਰ ’ਤੇ ਹਮਲਾ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 28-06-2026
ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਧਨਾਸ ਇਲਾਕੇ ਵਿਚ ਦੇਰ ਰਾਤ ਇਕ ਪ੍ਰਾਪਰਟੀ ਡੀਲਰ ਦੇ ਘਰ ’ਤੇ ਤਲਵਾਰ ਅਤੇ ਡੰਡਿਆਂ ਨਾਲ ਲੈਸ ਦੋ ਨੌਜਵਾਨਾਂ ਵਲੋਂ ਹਮਲਾ ਕਰਕੇ ਦਹਿਸ਼ਤ ਫੈਲਾਉਣ ਦੇ ਮਾਮਲੇ ਵਿਚ ਥਾਣਾ ਸਾਰੰਗਪੁਰ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਪੀੜਤ ਪ੍ਰਾਪਰਟੀ ਡੀਲਰ ਗਗਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਰਾਤ ਕਰੀਬ 10.30 ਵਜੇ ਘਰ ਪਹੁੰਚਿਆ ਸੀ ਤੇ ਕੁੱਝ ਸਮੇਂ ਬਾਅਦ ਪਰਿਵਾਰ ਨਾਲ ਬੈਠਾ ਹੋਇਆ ਸੀ ਕਿ ਅਚਾਨਕ ਦੋ ਨੌਜਵਾਨ ਘਰ ਦੇ ਬਾਹਰ ਆ ਕੇ ਮੁੱਖ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕਰਨ ਲੱਗੇ। ਇਕ ਦੇ ਹੱਥ ਵਿਚ ਤਲਵਾਰ ਤੇ ਦੂਜੇ ਦੇ ਹੱਥ ਵਿਚ ਡੰਡਾ ਸੀ। ਇਕ ਨੇ ਹੈਲਮੈਟ ਪਾਇਆ ਹੋਇਆ ਸੀ ਜਦਕਿ ਦੂਜੇ ਨੇ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੋਇਆ ਸੀ। ਗਗਨ ਨੇ ਦੱਸਿਆ ਕਿ ਇਸ ਦੌਰਾਨ ਉਸ ਨੇ ਇਕ ਹਮਲਾਵਰ ਨੂੰ ਦੂਜੇ ਨੂੰ ‘ਗੋਲੀ ਮਾਰ ਦਿਓ’ ਕਹਿੰਦੇ ਸੁਣਿਆ ਜਿਸ ਨਾਲ ਘਰ ਵਿਚ ਮੌਜੂਦ ਉਸ ਦੀ ਪਤਨੀ ਤੇ ਬੱਚੇ ਸਹਿਮ ਗਏ। ਪਰਿਵਾਰ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਸਾਰੰਗਪੁਰ ਦੇ ਐਸ.ਐਚ.ਓ. ਇੰਸਪੈਕਟਰ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਪਰ ਉਦੋਂ ਤੱਕ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਪੁੱਛਗਿੱਛ ਦੌਰਾਨ ਗਗਨ ਨੇ ਕਿਸੇ ਵੀ ਪੁਰਾਣੀ ਰੰਜਿਸ਼ ਜਾਂ ਦੁਸ਼ਮਣੀ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ’ਚ ਲੈ ਲਈ ਹੈ ਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵਲੋਂ ‘ਅਕਾਲ ਤਖ਼ਤ ਸਿਧਾਂਤ ਅਤੇ ਸੰਸਥਾ’ ਵਿਸ਼ੇ ’ਤੇ ਵਿਚਾਰ-ਚਰਚਾ ਅਗਲੀ ਖ਼ਬਰ ਹਿਰਦਾਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Ad Position 24
No active advertisement