ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਚੰਡੀਗੜ੍ਹ ਕੈਬ ਡਰਾਈਵਰਾਂ ਦੀਆਂ ਮੰਗਾਂ ਜਾਇਜ਼, ਪ੍ਰਸ਼ਾਸਨ ਜਲਦ ਕਰੇ ਹੱਲ-ਡਾ. ਦਲਜੀਤ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 28-06-2026

ਚੰਡੀਗੜ੍ਹ, 27 ਜੂਨ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿਚ ਚੰਡੀਗੜ੍ਹ ਕੈਬ ਡਰਾਈਵਰ ਯੂਨੀਅਨ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਪਹੁੰਚ ਕੇ ਯੂਨੀਅਨ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕੈਬ ਡਰਾਈਵਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ। ਡਾ. ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਕੈਬ ਡਰਾਈਵਰ ਯੂਨੀਅਨ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬ ਡਰਾਈਵਰ ਆਪਣੇ ਪਰਿਵਾਰਾਂ ਦੀ ਰੋਜ਼ੀ-ਰੋਟੀ ਲਈ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੋਟਰ ਵਹੀਕਲ ਐਗਰੀਗੇਟਰਜ਼ ਪਾਲਿਸੀ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ ਲਾਗੂ ਕੀਤਾ ਜਾਵੇ ਤਾਂ ਜੋ ਕੈਬ ਡਰਾਈਵਰਾਂ ਨੂੰ ਨਿਯਮਤ ਤੇ ਸੁਰੱਖਿਅਤ ਢੰਗ ਨਾਲ ਆਪਣਾ ਕਾਰੋਬਾਰ ਕਰਨ ਦਾ ਮੌਕਾ ਮਿਲੇ ਤੇ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਸਨਮਾਨ ਨਾਲ ਕਰ ਸਕਣ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਮਿਹਨਤਕਸ਼ ਵਰਗ ਦੇ ਹੱਕਾਂ ਦੀ ਆਵਾਜ਼ ਬਣਿਆ ਹੈ ਤੇ ਕੈਬ ਡਰਾਈਵਰਾਂ ਦੀਆਂ ਜਾਇਜ਼ ਮੰਗਾਂ ਲਈ ਵੀ ਪਾਰਟੀ ਹਰ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਧਰਨੇ ਨੂੰ ਲੰਮਾ ਖਿੱਚਣ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਪਾਰਟੀ ਦੇ ਬੁਲਾਰੇ ਤੇ ਵਾਈਸ ਪੈ੍ਰਜ਼ੀਡੈਂਟ ਹਰਜੀਤ ਭੁੱਲਰ ਵੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਘੁਟਾਲੇ ’ਚ ਸਰਕਾਰ ਦੀ ਭੂਮਿਕਾ ਦੀ ਸੀ.ਬੀ.ਆਈ ਜਾਂਚ ਹੋਵੇ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕਰੇਗੀ : ਢਿੱਲੋਂ
Ad Position 24
No active advertisement