ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਝੋਨੇ ਦੇ ਸੀਜ਼ਨ ’ਚ ਬਿਜਲੀ ਸੰਕਟ ਗਹਿਰਾਇਆ, ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ’ਚ ਨਾਕਾਮ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 29-06-2026
ਚੰਡੀਗੜ੍ਹ, 28 ਜੂਨ (ਸੰਦੀਪ ਕੁਮਾਰ ਮਾਹਨਾ) – ਪੰਜਾਬ ’ਚ ਬਿਜਲੀ ਸਪਲਾਈ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨੇ ਅਤੇ ਰੋਸ ਪ੍ਰਦਰਸ਼ਨ ਇਹ ਦਰਸਾਉਂਦੇ ਹਨ ਕਿ ਸਰਕਾਰ ਦੇ ਬਿਜਲੀ ਸਬੰਧੀ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਢਿੱਲੋਂ ਨੇ ਕਿਹਾ ਕਿ ਝੋਨੇ ਦੀ ਲੁਆਈ ਦੇ ਅਹਿਮ ਮੌਕੇ ’ਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਮਹਿੰਗੇ ਡੀਜ਼ਲ ਨਾਲ ਜਨਰੇਟਰ ਚਲਾ ਕੇ ਖੇਤਾਂ ਦੀ ਸਿੰਚਾਈ ਕਰਨ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਖੇਤੀ ਲਾਗਤ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਬਿਜਲੀ ਗਰਿੱਡਾਂ ਅੱਗੇ ਲੱਗ ਰਹੇ ਧਰਨੇ ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ। ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਰਾਤਾਂ ਦੇ ਜਾਗਣ ਤੋਂ ਮੁਕਤੀ ਦਾ ਭਰੋਸਾ ਦਿੱਤਾ ਸੀ, ਪਰ ਮੌਜੂਦਾ ਹਾਲਾਤ ਵਿਚ ਕਿਸਾਨਾਂ ਨੂੰ ਨਾ ਦਿਨ ਵੇਲੇ ਲੋੜੀਂਦੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਰਾਤ ਸਮੇਂ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਲੱਗੀ ਝੋਨੇ ਦੀ ਫ਼ਸਲ ਪਾਣੀ ਦੀ ਘਾਟ ਕਾਰਨ ਪ੍ਰਭਾਵਿਤ ਹੋ ਰਹੀ ਹੈ, ਜਦਕਿ ਨਵੀਂ ਲੁਆਈ ਦਾ ਕੰਮ ਵੀ ਬਿਜਲੀ ਦੀ ਅਣਉਪਲਬਧਤਾ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਕਿਸਾਨ ਬਿਜਲੀ ਘਰਾਂ ਤੇ ਗਰਿੱਡਾਂ ਅੱਗੇ ਧਰਨੇ ਦੇਣ ਅਤੇ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਬਿਜਲੀ ਪ੍ਰਬੰਧ ਪ੍ਰਭਾਵਸ਼ਾਲੀ ਹੁੰਦੇ ਤਾਂ ਕਿਸਾਨਾਂ ਨੂੰ ਖੇਤਾਂ ਦੀ ਬਜਾਏ ਸੜਕਾਂ ’ਤੇ ਉਤਰ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਨਾ ਕਰਨਾ ਪੈਂਦਾ। ਢਿੱਲੋਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਧਿਆਨ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਤੱਕ ਸੀਮਤ ਹੈ ਜਦਕਿ ਜ਼ਮੀਨੀ ਪੱਧਰ ’ਤੇ ਕਿਸਾਨ ਬਿਜਲੀ, ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਿਆਨਬਾਜ਼ੀ ਦੀ ਬਜਾਏ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣ ਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਜੈਅੰਤੀ ਦੇ ਪਾਵਨ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ’ਚ ਪੰਜਾਬ ਦੀਆਂ ਕਈ ਪ੍ਰਮੁੱਖ ਹਸਤੀਆਂ ਭਾਜਪਾ ’ਚ ਹੋਈਆਂ ਸ਼ਾਮਿਲ
Ad Position 24
No active advertisement