03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਡੇਰਾਬੱਸੀ ਬੇਹੜਾ ਮੋੜ ਨੇੜੇ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 30-06-2026
ਡੇਰਾਬੱਸੀ, 29 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪਿੰਡ ਫਤਿਹਪੁਰ ਦੇ ਨੌਜਵਾਨ ਕਰਨੈਲ ਸਿੰਘ (42) ਪੁੱਤਰ ਲਖਬੀਰ ਸਿੰਘ ਦੀ ਇਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ 18 ਜੂਨ ਨੂੰ ਸਵੇਰੇ ਕਰੀਬ 6:30 ਵਜੇ ਉਸ ਵੇਲੇ ਵਾਪਰਿਆ, ਜਦੋਂ ਕਰਨੈਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਰਵਾਲਾ ਸਾਈਡ ਤੋਂ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬੇਹੜਾ ਟੈਂਕੀ ਮੋੜ ਨੇੜੇ ਪਹੁੰਚਿਆ ਤਾਂ ਅਚਾਨਕ ਇਕ ਅਵਾਰਾ ਕੁੱਤਾ ਮੋਟਰਸਾਈਕਲ ਅੱਗੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਸੰਤੁਲਨ ਵਿਗੜਨ ਕਰਕੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ’ਚ ਕਰਨੈਲ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਮਗਰੋਂ ਉਸ ਨੂੰ ਤੁਰੰਤ ਇਲਾਜ ਲਈ ਸੈਕਟਰ-32 ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਹ ਜ਼ੇਰੇ ਇਲਾਜ ਸੀ। ਬੀਤੀ ਰਾਤ ਕਰੀਬ 9 ਵਜੇ ਹਸਪਤਾਲ ’ਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਇਕ 7-8 ਸਾਲ ਦਾ ਪੁੱਤਰ ਛੱਡ ਗਿਆ ਹੈ। ਉਹ ਸਾਬਕਾ ਸਰਪੰਚ ਗੁਰਦੀਪ ਸਿੰਘ ਦਾ ਭਤੀਜਾ ਸੀ। ਪੁਲਿਸ ਨੇ ਇਸ ਮਾਮਲੇ ’ਚ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਨ ਮਗਰੋਂ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦਾ ਪਿੰਡ ਵਿਖੇ ਅੱਜ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਕਰਨਵੀਰ ਢਿੱਲੋਂ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਨਾਜਾਇਜ਼ ਦੇਸੀ ਕੱਟੇ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ
Ad Position 24
No active advertisement