ਚੰਡੀਗੜ੍ਹ, 29 ਜੂਨ(ਵਿਕਰਮਜੀਤ ਸਿੰਘ ਮਾਨ)- ਸ਼ੁਭਮ ਦੇਵਗਨ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣ ਗਏ ਹਨ. ਕੁੱਲ ਹਿੰਦ ਯੂਥ ਕਾਂਗਰਸ ਵਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕਰਦਿਆਂ ਐਲਾਨ ਕਰ ਦਿੱਤਾ ਹੈ. ਇਸ ਦੇ ਨਾਲ ਹੀ ਉਦੇ ਭਾਨੁ ਚਿੱਬ ਕੁਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਪੱਤਰ ਜਾਰੀ ਕਰਦਿਆਂ ਗਗਨਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਨਵੀਰ ਸਿੰਘ ਢਿੱਲੋ ਨੂੰ ਉਪ ਪ੍ਰਧਾਨ ਬਣਾਉਣ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਪ੍ਰਧਾਨਗੀ ਦੇ ਅਹੁਦੇ ਲਈ ਸ਼ੁਭਮ ਦੇਵਗਨ ਨੇ ਸਭ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ ਪਰ ਪਾਰਟੀ ਵਲੋਂ ਸ਼ੁਭਮ ਦੇਵਗਨ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਸੀ ਜੋ ਅੱਜ ਕਰ ਦਿੱਤਾ ਗਿਆ ਹੈ। ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਥ ਕਾਂਗਰਸ ਨੂੰ ਤਾਂ ਨਵਾਂ ਪ੍ਰਧਾਨ ਮਿਲ ਗਿਆ ਹੈ ਜਿਸ ਦੇ ਜ਼ਰੀਏ ਕਾਂਗਰਸ ਪਾਰਟੀ ਪੰਜਾਬ ਵਿਚ ਨੌਜਵਾਨ ਵੋਟ ਬੈਂਕ ਨੂੰ ਸਾਧਣ ਦਾ ਯਤਨ ਕਰੇਗੀ।