05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੈਂਗਸਟਰਾਂ ’ਤੇ ਵਾਰ ਦਾ 161ਵਾਂ ਦਿਨ ਪੰਜਾਬ ਪੁਲਿਸ ਵਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 01-07-2026
ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ): ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42,160 ਹੋ ਗਈਆਂ। ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 486ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 19 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 354 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 620 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 486 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 70,711 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਸਰਕਾਰ ਵਲੋਂ 2 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 30 ਜੂਨ (ਪ੍ਰੋ. ਅਵਤਾਰ ਸਿੰਘ): ਪੰਜਾਬ ਸਰਕਾਰ ਵਲੋਂ 2 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐੱਸ ਅਧਿਕਾਰੀਆਂ ਵਿਚ ਸ੍ਰੀ ਬੀ. ਸ੍ਰੀਨਿਵਾਸਨ ਨੂੰ ਮੈਨੇਜਿੰਗ ਡਾਇਰੈਕਟਰ ਪਨਸਪ ਅਤੇ ਵਾਧੂ ਚਾਰਜ ਡਾਇਰੈਕਟਰ ਖਣਜ ਤੇ ਭੂ ਵਿਗਿਆਨ ਅਤੇ ਅਭਿਜੀਤ ਕਪਲਿਸ਼ ਨੂੰ ਮੁੱਖ ਕਾਰਜਕਾਰੀ, ਪੰਜਾਬ ਊਰਜਾ ਵਿਕਾਸ ਏਜੰਸੀ ਲਗਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਡੀ.ਐੱਫ.ਸੀ. ਬੈਂਕ ਘੁਟਾਲਾ ਦੇ ਮਾਮਲੇ ’ਚ ਸੀ. ਬੀ. ਆਈ. ਵਲੋਂ ਦੋ ਬੈਂਕ ਕਰਮਚਾਰੀ ਗ੍ਰਿਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ ’ਚ 11 ਸਾਲਾ ਬੱਚੇ ਦੀ ਮੌਤ
Ad Position 24
No active advertisement