05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 01-07-2026
ਐੱਸ. ਏ. ਐੱਸ. ਨਗਰ, 30 ਜੂਨ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਗੁਰੂ ਸਾਹਿਬ ਵਲੋਂ ਮੀਰੀ ਤੇ ਪੀਰੀ ਦੀਆਂ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਤੋਂ ਬਾਅਦ ਬੀਬੀ ਬਖਸ਼ਿੰਦਰ ਕੌਰ ਖ਼ਾਲਸਾ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲ੍ਹੇ ‘ਚੋਂ 52 ਰਾਜਿਆਂ ਨੂੰ ਮੁਕਤ ਕਰਵਾਉਣ ਦਾ ਪ੍ਰਸੰਗ ਸੁਣਾਇਆ। ਇਸੇ ਦੌਰਾਨ ਬੀਬੀ ਇੰਦਰਪ੍ਰੀਤ ਕੌਰ, ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ, ਭਾਈ ਸਰੂਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ, ਭਾਈ ਕੁਲਦੀਪ ਸਿੰਘ, ਭਾਈ ਬਲਜੀਤ ਸਿੰਘ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਵਿਚਕਾਰ ਗੁਰਬਾਣੀ ਕੰਠ, ਕਵਿਤਾ, ਭਾਸ਼ਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਖੇਤਾਂ ਤੱਕ ਬਿਜਲੀ ਅਤੇ ਨਹਿਰੀ ਪਾਣੀ ਨਾ ਪੁੱਜਣ ਦੇ ਮੁੱਦੇ ’ਤੇ ਘੇਰੀ ਸੂਬਾ ਸਰਕਾਰ
Ad Position 24
No active advertisement