03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੱਚਿਆਂ ਵਿਚਕਾਰ ਗੁਰਬਾਣੀ ਕੰਠ, ਕਵਿਤਾ, ਭਾਸ਼ਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 01-07-2026
ਐੱਸ. ਏ. ਐੱਸ. ਨਗਰ, 30 ਜੂਨ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਤਹਿਤ 5 ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਵਿਚਕਾਰ ਗੁਰਬਾਣੀ ਕੰਠ, ਕਵਿਤਾ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ 200 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਸਮੁੱਚੇ ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਚੇਅਰਮੈਨ ਜੋਗਿੰਦਰ ਸਿੰਘ ਸੋਂਧੀ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਗੁਰਚਰਨ ਸਿੰਘ ਨੰਨੜ੍ਹਾ, ਪਰਮਜੀਤ ਸਿੰਘ ਗਿੱਲ, ਸਰਬਜੀਤ ਸਿੰਘ ਬਾਜਵਾ, ਬਿਕਰਮਜੀਤ ਸਿੰਘ ਹੂੰਝਣ, ਸਟੇਜ ਸਕੱਤਰ ਬਲਵਿੰਦਰ ਸਿੰਘ ਫੇਜ਼-4 ਮੁਹਾਲੀ, ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਸੁਰਜੀਤ ਸਿੰਘ ਮਠਾੜੂ, ਕਰਮ ਸਿੰਘ ਮੁਹਾਲੀ, ਤਰਲੋਚਨ ਸਿੰਘ, ਗਗਨਦੀਪ ਸਿੰਘ ਰਾਜਾ, ਭਜਨ ਸਿੰਘ, ਮਨਜੀਤ ਸਿੰਘ (ਸਟੱਡੀ ਸਰਕਲ), ਹਰਿੰਦਰ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਹਰੀ ਸਿੰਘ, ਗੁਰਨਾਮ ਸਿੰਘ, ਗੁਰਚਰਨ ਸਿੰਘ, ਪਦਮਜੀਤ ਸਿੰਘ, ਜਸਪਾਲ ਸਿੰਘ ਸੋਢੀ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ ਸੋਹਲ, ਰੁਪਿੰਦਰ ਸਿੰਘ ਚੀਮਾ, ਇੰਦਰਪਾਲ ਸਿੰਘ, ਗੁਰਮਿੰਦਰ ਸਿੰਘ, ਮਨਜੀਤ ਸਿੰਘ ਤੇ ਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾ. ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ ਦੇ ਵਿਕਾਸ ਸੰਬੰਧੀ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
Ad Position 24
No active advertisement