ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਰਕਾਰੀ ਕਾਲਜ-11 ’ਚ ਪੀ .ਐੱਮ. ਆਈ. ਐੱਸ. ਯੋਜਨਾ ਬਾਰੇ ਜਾਗਰੂਕਤਾ ਟਰੇਨਿੰਗ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਦੀ ਰਾਸ਼ਟਰੀ ਸੇਵਾ ਯੋਜਨਾ ਇਕਾਈ ਨੇ ਰਾਜ ਐੱਨ.ਐੱਸ.ਐੱਸ ਸੈੱਲ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਬਾਰੇ ਇਕ ਜਾਣਕਾਰੀ ਤੇ ਜਾਗਰੂਕਤਾ ਟਰੇਨਿੰਗ ਸੈਸ਼ਨ ਕਰਵਾਇਆ ਗਿਆ। ਇਹ ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ। ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਦੇਸ਼ ਦੀਆਂ ਪ੍ਰਮੁੱਖ ਕੰਪਨੀਆਂ ਵਿਚ ਚੰਗੇ ਮੌਕੇ ਪ੍ਰਦਾਨ ਕਰਵਾਉਣਾ ਹੈ। ਇਸ ਸੈਸ਼ਨ ਵਿਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਨੋਦ ਸ਼ਰਮਾ ਖੇਤਰੀ ਨਿਰਦੇਸ਼ਕ, ਕਿਸ਼ੋਰ ਕੁਮਾਰ ਸਹਾਇਕ ਨਿਰਦੇਸ਼ਕ, ਅਨੁਪਮ ਵਸ਼ਿਸ਼ਠ ਰਜਿਸਟਰਾਰ ਆਫ਼ ਕੰਪਨੀਆਂ (ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼), ਹਿਮਾਨੀ ਜੈਤਲੀ ਸਹਾਇਕ ਨੋਡਲ ਅਧਿਕਾਰੀ ਅਤੇ ਡਾ. ਨੇਮੀ ਚੰਦ ਗੋਲੀਆ ਰਾਜ ਐੱਨ.ਐੱਸ.ਐੱਸ ਸੰਪਰਕ ਅਧਿਕਾਰੀ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਉਦੇਸ਼ਾਂ, ਯੋਗਤਾ, ਅਰਜ਼ੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਵਿਸ਼ਾਲ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਮੋਨਿਕਾ ਐੱਨ. ਐੱਸ. ਐੱਸ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਅਨੁਭਵਾਤਮਕ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਵਿਸ਼ੇਸ਼ ਮਹੱਤਵ ਦਿੰਦੀ ਹੈ। ਕਾਲਜ ਦੀ ਪ੍ਰਿੰ. ਪ੍ਰੋ. ਰਮਾ ਅਰੋੜਾ ਨੇ ਰਾਜ ਐੱਨ. ਐੱਸ. ਐੱਸ. ਸੈੱਲ ਅਤੇ ਸੱਦੇ ਗਏ ਮਾਹਿਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਟਰਨਸ਼ਿਪ ਵਿਦਿਆਰਥੀਆਂ ਨੂੰ ਅਸਲ ਕਾਰਜ-ਸਥਾਨ ਦਾ ਅਨੁਭਵ ਦਿੰਦੀ ਹੈ। ਜਿਸ ਨਾਲ ਉਨ੍ਹਾਂ ਵਿਚ ਵਿਹਾਰਕ ਹੁਨਰ, ਉਦਯੋਗਿਕ ਸਮਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨੌਜਵਾਨ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਸਮਾਪਨ ਪ੍ਰਸ਼ਨ-ਉੱਤਰ ਸੈਸ਼ਨ ਨਾਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ, 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਅਗਲੀ ਖ਼ਬਰ ਪੀ. ਯੂ. ਨੇ ਪੁਲਿਸ ਪ੍ਰਸ਼ਾਸਨ ਦੇ ਵਿਦਿਆਰਥੀਆਂ ਲਈ ਚੰਡੀਗੜ੍ਹ ਪੁਲਿਸ ਨਾਲ ਇੰਟਰਨਸ਼ਿਪ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
Ad Position 24
No active advertisement