ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ, 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐੱਫ. ਆਈ. ਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫ਼ੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈ.ਸੀ.ਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। 487ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1.8 ਕਿਲੋ ਹੈਰੋਇਨ, 401 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ 162ਵੇਂ ਦਿਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਜਾਰੀ ਰੱਖਦਿਆਂ 650 ਛਾਪੇਮਾਰੀਆਂ ਕਰਕੇ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 287 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਮਾਨਸੂਨ ਦੀ ਆਮਦ ਨਾਲ ਵੱਖ-ਵੱਖ ਥਾਵਾਂ ’ਤੇ ਪਿਆ ਮੀਂਹ ਅਗਲੀ ਖ਼ਬਰ ਸਰਕਾਰੀ ਕਾਲਜ-11 ’ਚ ਪੀ .ਐੱਮ. ਆਈ. ਐੱਸ. ਯੋਜਨਾ ਬਾਰੇ ਜਾਗਰੂਕਤਾ ਟਰੇਨਿੰਗ ਸੈਸ਼ਨ ਕਰਵਾਇਆ
Ad Position 24
No active advertisement