ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਚੰਡੀਗੜ੍ਹ ’ਚ ਦੇਸ਼ ਭਰ ਦੇ ਖ਼ੁਰਾਕ ਪ੍ਰੋਸੈਸਿੰਗ ਤੇ ਪ੍ਰਾਹੁਣਚਾਰੀ ਖੇਤਰ ਦੇ ਉੱਦਮੀ ਹੋਣਗੇ ਇਕੱਠੇ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ) -ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਫ਼ੈਸ਼ਨ ਅਤੇ ਤਕਨੀਕੀ ਕੱਪੜਾ ਮੰਚ ਦੀ ਚੇਅਰਪਰਸਨ ਹਿਮਾਨੀ ਅਰੋੜਾ ਦੀ ਪਹਿਲ ’ਤੇ ਕੇਂਦਰੀ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਸਤੰਬਰ 2026 ਵਿਚ ਚੰਡੀਗੜ੍ਹ ਵਿਖੇ ਹੋਣ ਵਾਲੇ ਸ਼ੈਫੈਕਸ ਇੰਡੀਆ–2026 ਦੇ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦਾ ਸੱਦਾ ਸਵੀਕਾਰ ਕਰ ਲਿਆ ਹੈ। ਹਿਮਾਨੀ ਅਰੋੜਾ ਨੇ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਉਪ ਸਕੱਤਰ ਜਨਰਲ ਨਵੀਨ ਸੇਠ ਨਾਲ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਦਾ ਰਸਮੀ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸ਼ੈਫੈਕਸ ਇੰਡੀਆ–2026 ਨੂੰ ਦੇਸ਼ ਦੇ ਖ਼ੁਰਾਕ ਪ੍ਰੋਸੈਸਿੰਗ, ਪਰਾਹੁਣਚਾਰੀ, ਨਵੀਨਤਾ ਅਤੇ ਉਦਮਿਤਾ ਖੇਤਰ ਦਾ ਪ੍ਰਮੁੱਖ ਮੰਚ ਦੱਸਦਿਆਂ ਉਦਯੋਗ ਅਤੇ ਸਰਕਾਰ ਦਰਮਿਆਨ ਮਜ਼ਬੂਤ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸੇ ਦੌਰਾਨ ਨਵੀਨ ਸੇਠ ਨੇ ਚੈਂਬਰ ਵਲੋਂ ਉਦਯੋਗ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਸਮਾਗਮ ਵਿਚ ਦੇਸ਼ ਭਰ ਤੋਂ ਖ਼ੁਰਾਕ ਪ੍ਰੋਸੈਸਿੰਗ ਅਤੇ ਪਰਾਹੁਣਚਾਰੀ ਖੇਤਰ ਨਾਲ ਜੁੜੇ ਉਦਮੀ, ਮਾਹਿਰ ਅਤੇ ਉਦਯੋਗਿਕ ਪ੍ਰਤੀਨਿਧੀ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਸੱਦਾ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ। ਉਨ੍ਹਾਂ ਨੇ ਸਮਾਗਮ ਲਈ ਵਿੱਤੀ ਸਹਾਇਤਾ ਦੇ ਪ੍ਰਸਤਾਵ ’ਤੇ ਵੀ ਸਕਾਰਾਤਮਿਕ ਵਿਚਾਰ ਕਰਨ ਦਾ ਭਰੋਸਾ ਦਿੱਤਾ। ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਕੇਂਦਰੀ ਮੰਤਰੀ ਦੇ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਰਹਿਨੁਮਾਈ ਨਾਲ ਸ਼ੈਫੈਕਸ ਇੰਡੀਆ–2026 ਦੇਸ਼ ਦੇ ਖ਼ੁਰਾਕ ਪ੍ਰੋਸੈਸਿੰਗ ਅਤੇ ਪਰਾਹੁਣਚਾਰੀ ਖੇਤਰ ਲਈ ਇਕ ਮਹੱਤਵਪੂਰਨ ਰਾਸ਼ਟਰੀ ਸਮਾਗਮ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਜ ਸਿੰਘ ਤੇ ਉਰਵਸ਼ੀ ਰੰਗਾਰਾ ਬਣੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਰਦੇਸ਼ਕ ਅਗਲੀ ਖ਼ਬਰ ਪੰਜਾਬ ਰਾਜ ਸੂਚਨਾ ਕਮਿਸ਼ਨਰ ਨੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਦੀ ਸਰਪ੍ਰਸਤੀ ਹੇਠ ਸਾਰਥਿਕ ਵਾਤਾਵਰਨ ਦੀ ਕੀਤੀ...
Ad Position 24
No active advertisement