ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵਿਗਿਆਨਕ ਢੰਗ ਨਾਲ ਸਿਖਲਾਈ ਦੇ ਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਸਮਰੱਥ ਬਣਾਇਆ- ਹਰਜੋਤ ਸਿੰਘ ਬੈਂਸ

Ad Position 21
No active advertisement
ਅਜੀਤ ਡੈਸਕ 03-07-2026
ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ )- ਗਰਮੀਆਂ ਦੀਆਂ ਇਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਵਿਚ ਜੁਟ ਗਏ ਹਨ। ਨਸ਼ਿਆਂ ਖ਼ਿਲਾਫ਼ ਹੁਣ ਇਹ ਲੜਾਈ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ , ਜਾਗਰੂਕ ਪ੍ਰਿੰਸੀਪਲਾਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਹਰ ਬੱਚੇ ਲਈ ਇੱਕ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਅਤੇ ਗੁਪਤ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਵਿਚ ਨਿਵੇਸ਼ ਕਰ ਰਹੀ ਹੈ ਜੋ ਹਰ ਰੋਜ਼ ਕਿਸ਼ੋਰ ਉਮਰ ਦੇ ਬੱਚਿਆਂ ਦੇ ਸੰਪਰਕ ਵਿਚ ਰਹਿੰਦੇ ਹਨ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਮਾਹਿਰਾਂ ਦੇ ਸਹਿਯੋਗ ਨਾਲ ਨੌਂ ਜ਼ਿਲ੍ਹਿਆਂ, ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ, ਦੇ 1,400 ਤੋਂ ਵੱਧ ਸਕੂਲ ਮੁਖੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ 3,000 ਤੋਂ ਵੱਧ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪਾਂ ਕਰਵਾਈਆਂ ਗਈਆਂ। ਇਸ ਸਿਖਲਾਈ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਿਖਲਾਈ ਤੋਂ ਬਾਅਦ 75 ਫ਼ੀਸਦੀ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲਾਂ ਵਿੱਚ ਸਿਹਤਮੰਦ ਮਾਹੌਲ ਬਣਾਉਣ ਦੀ ਪ੍ਰੇਰਣਾ ਮਿਲੀ, ਜਦਕਿ 85 ਫ਼ੀਸਦੀ ਨੇ ਮੰਨਿਆ ਕਿ ਕਿਸ਼ੋਰਾਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਬੰਧ ਤਣਾਅ, ਹਾਣੀਆਂ ਦੇ ਦਬਾਅ ਅਤੇ ਭਾਵਨਾਤਮਕ ਚੁਣੌਤੀਆਂ ਨਾਲ ਹੈ। ਹੁਣ ਇਸ ਪ੍ਰੋਗਰਾਮ ਦਾ ਵਿਸਥਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾ ਰਿਹਾ ਹੈ। ਸਕੂਲ ਸਟਾਫ਼ ਦੀ ਜਾਗਰੂਕਤਾ ਦੇ ਨਾਲ-ਨਾਲ ਸਰਕਾਰ ਕਿਸ਼ੋਰਾਂ ਵਿਚ ਤਣਾਅ ਅਤੇ ਭਾਵਨਾਤਮਕ ਸਮੱਸਿਆਵਾਂ ਵਰਗੇ ਮੁੱਖ ਕਾਰਨਾਂ ’ਤੇ ਵੀ ਧਿਆਨ ਦੇ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਜਮਾਤ 6 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਗਿਆ ਮਾਈਂਡਫੁਲਨੈੱਸ ਪ੍ਰੋਗਰਾਮ ਹਰ ਸਵੇਰ 30 ਮਿੰਟ ਦਾ ਸੈਸ਼ਨ ਕਰਵਾਉਂਦਾ ਹੈ, ਜਿਸ ਵਿਚ ਸਾਹ ਲੈਣ ਦੀਆਂ ਕਸਰਤਾਂ, ਧਿਆਨ, ਸਕਾਰਾਤਮਕ ਸੋਚ ਅਤੇ ਸ਼ੁਕਰਗੁਜ਼ਾਰੀ ਦੀਆਂ ਗਤੀਵਿਧੀਆਂ ਸ਼ਾਮਲ ਹਨ। ਮੋਹਾਲੀ ਦੇ ਲਗਪਗ 210 ਸਰਕਾਰੀ ਸਕੂਲਾਂ ਵਿਚ ਪਾਇਲਟ ਤੌਰ ’ਤੇ ਚਲਾਏ ਗਏ ਇਸ ਪ੍ਰੋਗਰਾਮ ਵਿਚ 83 ਫ਼ੀਸਦੀ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਹੁਣ ਔਖੀਆਂ ਸਥਿਤੀਆਂ ਨਾਲ ਪਹਿਲਾਂ ਨਾਲੋਂ ਬਿਹਤਰ ਢੰਗ ਨਾਲ ਨਜਿੱਠ ਰਹੇ ਹਨ ਅਤੇ ਘੱਟ ਤਣਾਅ ਮਹਿਸੂਸ ਕਰਦੇ ਹਨ। ਇਸ ਪਹਿਲ ਦੀ ਮਹੱਤਤਾ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਨਸ਼ਿਆਂ ਤੋਂ ਬਚਾਇਆ ਗਿਆ ਹਰ ਬੱਚਾ ਇੱਕ ਸੁਰੱਖਿਅਤ ਪਰਿਵਾਰ ਅਤੇ ਮਜ਼ਬੂਤ ਭਵਿੱਖ ਦੀ ਨੀਂਹ ਹੈ। ਸਕੂਲਾਂ ਨੂੰ ਅਜਿਹੀ ਥਾਂ ਬਣਾਕੇ ਜਿੱਥੇ ਬੱਚੇ ਆਤਮ-ਵਿਸ਼ਵਾਸ, ਲਚਕਤਾ ਅਤੇ ਜੀਵਨ ਕੌਸ਼ਲ ਵਿਕਸਿਤ ਕਰਨ, ਸਰਕਾਰ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖ ਰਹੀ ਹੈ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਕੂਲੀ ਸਿੱਖਿਆ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਚੁੱਕਾ ਹੈ ਤੇ ਨੈਸ਼ਨਲ ਅਚੀਵਮੈਂਟ ਸਰਵੇ ਅਤੇ ਨੀਤੀ ਆਯੋਗ ਦੀ ਸਕੂਲ ਐਜੂਕੇਸ਼ਨ ਸਿਸਟਮ ਰਿਪੋਰਟ 2026 ਵਿਚ ਪਹਿਲਾ ਸਥਾਨ ਹਾਸਲ ਕਰ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵਲੋਂ 565 ਥਾਈਂ ਛਾਪੇਮਾਰੀ, 303 ਗ੍ਰਿਫ਼ਤਾਰ ਅਗਲੀ ਖ਼ਬਰ ਡੀ. ਏ. ਬਕਾਇਆ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ
Ad Position 24
No active advertisement