03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ- ਮੋਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 04-07-2026
ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਪਗ 2 ਲੱਖ ਰੁਪਏ ਦੀ ਲਾਗਤ ਨਾਲ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਉਨ੍ਹਾ ਦੱਸਿਆ ਕਿ ਇਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂ ’ਤੇ 22.55 ਲੱਖ ਦੀ ਠੱਗੀ, ਚੰਡੀਗੜ੍ਹ ਦੇ ਦੋ ਇਮੀਗ੍ਰੇਸ਼ਨ ਸਲਾਹਕਾਰਾਂ ਖ਼ਿਲਾਫ਼ ਐੱਫ. ਆਈ. ਆਰ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕਾਨੂੰਨੀ ਵਿੰਗ ਦੇ ਸੂਬਾ ਜਨਰਲ ਸਕੱਤਰ ਨੇ ਛੱਡੀ ਪਾਰਟੀ, ਭਾਜਪਾ ’ਚ ਹੋਏ ਸ਼ਾਮਿਲ
Ad Position 24
No active advertisement