ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸੰਬੰਧੀ ਐਸ. ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼
ਅਜੀਤ ਡੈਸਕ
05-07-2026
ਚੰਡੀਗੜ੍ਹ,4 ਜੁਲਾਈ (ਅਜੀਤ ਬਿਊਰੋ)-ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੁਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ’ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸੋਨਾਲੀ ਗਿਰੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸੰਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।