05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਚੰਡੀਗੜ੍ਹ ਪ੍ਰੈੱਸ ਕਲੱਬ ’ਚ ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਿਆਸੀ ਪਾਰੀ ਦਾ ਕੀਤਾ ਆਗਾਜ਼

Ad Position 21
No active advertisement
ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਅਜਾਇਬ ਸਿੰਘ ਔਜਲਾ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ) ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ ਰਾਜਨੀਤੀ ਵਿਚ ਆਪਣੇ ਰਸਮੀ ਦਾਖ਼ਲੇ ਦਾ ਐਲਾਨ ਕਰਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਰੋਡਮੈਪ ਪੇਸ਼ ਕੀਤਾ। ਇਸ ਮੌਕੇ ਜੇ. ਡੀ. (ਯੂ) ਦੇ ਪੰਜਾਬ ਪ੍ਰਭਾਰੀ ਸੰਜੇ ਕੁਮਾਰ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਇਕ ਭਰੋਸੇਯੋਗ, ਵਿਕਾਸਮੁਖੀ ਅਤੇ ਲੋਕ-ਕੇਂਦਰਿਤ ਸਿਆਸੀ ਬਦਲ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਾਫ਼-ਸੁਥਰੀ, ਪਾਰਦਰਸ਼ੀ ਅਤੇ ਜਵਾਬਦੇਹ ਸਰਕਾਰ ਦੀ ਲੋੜ ਹੈ, ਜੋ ਨੌਜਵਾਨਾਂ, ਕਿਸਾਨਾਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇ। ਉਨ੍ਹਾਂ ਦੱਸਿਆ ਜੇਡੀ(ਯੂ) ਦੀ ਬਿਹਾਰ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ, ਅਸਾਮ, ਕੇਰਲ, ਲਕਸ਼ਦੀਪ, ਅਰੁਣਾਚਲ ਪ੍ਰਦੇਸ਼, ਝਾਰਖੰਡ ਅਤੇ ਮਨੀਪੁਰ ਸਮੇਤ ਕਈ ਰਾਜਾਂ ਵਿਚ ਮਜ਼ਬੂਤ ਮੌਜੂਦਗੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਦਾ ਸੁਸ਼ਾਸਨ ਅਤੇ ਵਿਕਾਸ ਅਧਾਰਿਤ ਮਾਡਲ ਪੰਜਾਬ ਦੇ ਲੋਕਾਂ ਦਾ ਵੀ ਵਿਸ਼ਵਾਸ ਜਿੱਤਣ ਵਿਚ ਕਾਮਯਾਬ ਹੋਵੇਗਾ। ਸੰਜੇ ਕੁਮਾਰ ਨੇ ਸਪੱਸ਼ਟ ਕੀਤਾ ਕਿ ਜਨਤਾ ਦਲ (ਯੂਨਾਈਟਿਡ) ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦੇ ਵਿਸਥਾਰ ਦਾ ਐਲਾਨ ਕੀਤਾ ਅਤੇ ਰਾਜ ਭਰ ਵਿਚ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ਾਲ ਮੁਹਿੰਮ ਚਲਾਉਣ ਦੀ ਯੋਜਨਾ ਵੀ ਸਾਂਝੀ ਕੀਤੀ। ਇਸ ਮੌਕੇ ਪਾਰਟੀ ਨੇ ਪੰਜਾਬ ਪ੍ਰਦੇਸ਼ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ। ਮਲਵਿੰਦਰ ਸਿੰਘ ਨੂੰ ਪੰਜਾਬ ਪ੍ਰਧਾਨ, ਗੁਰਪਾਲ ਸਿੰਘ ਹੁੰਦਲ ਨੂੰ ਉਪ ਪ੍ਰਧਾਨ, ਆਈ. ਐੱਸ. ਆਹਲੂਵਾਲੀਆ ਨੂੰ ਸਕੱਤਰ ਜਨਰਲ, ਸੰਜੀਵ ਝਾਅ ਨੂੰ ਮਹਾਂ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ, ਜਦਕਿ ਕੰਵਰ ਸਿੰਘ ਢੀਂਡਸਾ ਨੂੰ ਕੋਰ ਲੀਡਰਸ਼ਿਪ ਵਿਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਨਵੇਂ ਅਹੁਦੇਦਾਰਾਂ ਨੇ ਪਾਰਟੀ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਸੰਜੇ ਕੁਮਾਰ ਨੇ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਰੁਜ਼ਗਾਰ ਦੇ ਮੌਕੇ ਵਧਾਉਣਾ, ਗੁਣਵੱਤਾ ਭਰਪੂਰ ਸਿੱਖਿਆ, ਖੇਤੀਬਾੜੀ ਸੁਧਾਰ, ਬਿਹਤਰ ਸਿਹਤ ਸੇਵਾਵਾਂ, ਪਾਰਦਰਸ਼ੀ ਪ੍ਰਸ਼ਾਸਨ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਡੀ(ਯੂ) ਵੰਡ ਦੀ ਰਾਜਨੀਤੀ ਦੀ ਬਜਾਏ ਕਾਰਗੁਜ਼ਾਰੀ, ਜਵਾਬਦੇਹੀ ਅਤੇ ਸਮਾਵੇਸ਼ੀ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼... ਅਗਲੀ ਖ਼ਬਰ ਸੀ. ਏ. ਦੀ ਪੜ੍ਹਾਈ ਕੋਈ ਸਾਧਾਰਨ ਕੋਰਸ ਨਹੀਂ-ਮੁੱਖ ਮੰਤਰੀ
Ad Position 24
No active advertisement