03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

‘ਸੇਫ਼ ਪੰਜਾਬ’ ਗੁਪਤ ਵਾਟਸਐਪ ਹੈਲਪ ਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿਚ ਅੱਗੇ ਆ ਕੇ ‘ਸੇਫ਼ ਪੰਜਾਬ’ ਵਾਟਸਐਪ ਹੈਲਪ ਲਾਈਨ ’ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪ ਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਆਧਿਕਾਰਿਕ ਅੰਕੜਿਆਂ ਅਨੁਸਾਰ, ਹੁਣ ਤੱਕ ਪੰਜਾਬ ਭਰ ਵਿਚੋਂ 43,520 ਗੁਪਤ ਸੂਚਨਾਵਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੂਹਾਂ ਤੇ ਅਗਲੇਰੀ ਜਾਂਚ ਦੇ ਆਧਾਰ ‘ਤੇ 17,120 ਕੇਸ ਦਰਜ ਕੀਤੇ ਗਏ ਅਤੇ 21,962 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਪਹਿਲ ਦਾ ਉਦੇਸ਼ ਨਾਗਰਿਕਾਂ ਨੂੰ ਅਭਿਆਨ ਦਾ ਹਿੱਸਾ ਬਣਾਉਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਨਸ਼ੇ ਖ਼ਿਲਾਫ਼ ਜਾਣਕਾਰੀ ਸਾਂਝੀ ਕਰ ਸਕਣ। ਸ਼ਿਕਾਇਤਕਰਤਾਵਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤੇ ਪ੍ਰਾਪਤ ਇਤਲਹਾ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕਾਰਨ ‘ਸੇਫ ਪੰਜਾਬ’ ਵਾਟਸਐਪ ਹੈਲਪ ਲਾਈਨ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕ ਸ਼ੱਕੀ ਗਤੀਵਿਧੀਆਂ ਤੇ ਨਸ਼ਾ ਵਿਕਰੀ ਬਾਰੇ ਰਿਪੋਰਟ ਕਰਨ ਲਈ ਅੱਗੇ ਆ ਰਹੇ ਹਨ। ਵਾਟਸਐਪ ਹੈਲਪ ਲਾਈਨ ਤੋਂ ਇਲਾਵਾ ਪੰਜਾਬ ਵਿਚ ਚੱਲ ਰਹੀਆਂ ਈ-ਰਿਕਸ਼ਾਵਾਂ ਰਾਹੀਂ ਵੀ ਗੁਪਤ ਰੂਪ ਵਿਚ ਜਾਣਕਾਰੀ ਸਾਂਝੀ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਈ-ਰਿਕਸ਼ਾਵਾਂ ਰਾਹੀਂ ਹੁਣ ਤੱਕ ਲਗੀਗ 3440 ਪਿੰਡਾਂ ਤੱਕ ਪਹੁੰਚ ਬਣਾਈ ਜਾ ਚੁੱਕੀ ਹੈ, ਜੋ ਰਾਜ ਦੇ ਕਰੀਬ ਇਕ-ਤਿਹਾਈ ਪਿੰਡਾਂ ਦੇ ਬਰਾਬਰ ਹੈ। ਇਹ ਦੋਵੇਂ ਤਰੀਕੇ ਨਸ਼ਾ ਤਸਕਰਾਂ ਤੇ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਣ ਵਿਚ ਅਹਿਮ ਜਾਣਕਾਰੀ ਸਰੋਤ ਬਣ ਕੇ ਉੱਭਰੇ ਹਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੜ ਫਸੀ ਜਾਮ ’ਚ ਐਂਬੂਲੈਂਸ, ਰਾਹ ਆਸਾਨ ਬਣਾਉਣ ਲਈ ਨਹੀਂ ਚੁਕਿਆ ਕੋਈ ਕਦਮ
Ad Position 24
No active advertisement