06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੈਂਗਸਟਰਾਂ ’ਤੇ ਵਾਰ ਦਾ 166ਵਾਂ ਦਿਨ ਪੰਜਾਬ ਪੁਲਿਸ ਵਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-07-2026
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ। ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 491ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 14.6 ਕਿਲੋਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋਗ੍ਰਾਮ ਭੁੱਕੀ, 833 ਨਸ਼ੀਲੀਆਂ ਗੋਲੀਆਂ ਅਤੇ 13380 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 491 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,864 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਜੀ­ਟਲ ਲਰਨਿੰਗ ਮੁਹਿੰਮ ’ਚ ਪੰਜਾਬ ਸਭ ਤੋਂ ਅੱਗੇ, ਭਾਜਪਾ ਐਸ. ਸੀ. ਮੋਰਚੇ ਨੇ ਦਰਜ ਕਰਵਾਈ ਰਾਸ਼ਟਰੀ ਪੱਧਰ ਦੀ ਪ੍ਰਾਪਤੀ ਅਗਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ-ਮੋਹਿੰਦਰ ਭਗਤ
Ad Position 24
No active advertisement