06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਚੰਡੀਗੜ੍ਹ ’ਚ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਜਲੰਧਰ ਵਿਖੇ 10 ਨੂੰ ਰੋਸ ਧਰਨਾ ਦੇਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-07-2026
ਚੰਡੀਗੜ੍ਹ, 5 ਜੁਲਾਈ (ਅਜਾਇਬ ਸਿੰਘ ਔਜਲਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਬੰਦੀ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਜਿੰਨਾ ਵਿਚੋਂ ਮੁੱਖ ਤੌਰ ਤੇ ਸਾਲ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਮਨਜੂਰਸ਼ੁਦਾ ਅਸਾਮੀਆਂ, ਸਟੇਟ ਕਾਡਰ ਨਾਲ ਪੈਦਾ ਹੋਏ ਕੋਰਟ ਕੇਸਾਂ ਕਾਰਨ ਲੰਬਿਤ ਪਈਆਂ ਪਟਵਾਰੀ ਤੋਂ ਕਾਨੂੰਗੋ ਦੀਆਂ ਪਦ ਉਨਤੀਆਂ, 17 ਜੁਲਾਈ 2020 ਤੋਂ ਬਾਅਦ ਭਰਤੀ ਪਟਵਾਰੀਆਂ ਦੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰਨਾ, ਕੰਮ ਕਰਨ ਲਈ ਲੋੜੀਂਦੇ ਲੈਪਟਾਪ ਨਾ ਮਿਲਣਾ, ਨਵੀਂ ਭਰਤੀ ਨਾ ਹੋਣ ਕਾਰਨ ਕੰਮ ਦਾ ਵਾਧੂ ਬੋਝ ਆਦਿ ਮੁੱਖ ਸਨ। ਆਗੂਆਂ ਨੇ ਕਿਹਾ ਕਿ ਪਿਛਲੇ 2 ਸਾਲ ਦੌਰਾਨ ਵੱਖ ਵੱਖ ਮੰਤਰੀਆਂ, ਸਰਕਾਰ ਦੇ ਨੁਮਾਇੰਦਿਆਂ, ਅਧਿਕਾਰੀਆਂ ਨੂੰ ਮਿਲ ਕੇ ਸਾਰੀਆਂ ਸਮੱਸਿਆਵਾਂ ਬਾਰੇ ਲਿਖਤੀ ਰੂਪ ਵਿਚ ਜਾਣੂੰ ਕਰਵਾਉਣ ਬਾਰੇ ਵੀ ਤੱਥ ਪੇਸ਼ ਕੀਤੇ, ਪ੍ਰੰਤੂ ਗੱਲਬਾਤ ਦੇ ਸਾਰੇ ਰਸਤੇ ਅਪਣਾਉਣ ਉਪਰੰਤ ਵੀ ਕੋਈ ਸਾਰਥਿਕ ਨਤੀਜੇ ਪ੍ਰਾਪਤ ਨਹੀਂ ਹੋਏ। ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਕਿ ਰੋਸ ਵਜੋਂ 10 ਜੁਲਾਈ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਜਲੰਧਰ ਵਿਖੇ ਸੂਬਾ ਕਮੇਟੀ ਦੇ ਵਫ਼ਦ ਵਲੋਂ ਇਕ ਸੰਕੇਤਕ ਰੋਸ ਧਰਨਾ ਦਿੱਤਾ ਜਾਵੇਗਾ, ਤਾਂ ਜੋ ਤਹਿਸੀਲਾਂ ਵਿਚ ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਨਾ ਹੋਣ। ਜਥੇਬੰਦੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਕਿ ਜਿਸ ਪ੍ਰਕਾਰ ਸਰਕਾਰ ਵਲੋਂ ਪਿੰਡ ਪਿੰਡ ਟੇਲਾਂ ਤੇ ਪਾਣੀ ਪਹੁੰਚਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਸੇ ਪ੍ਰਕਾਰ ਹਰ ਇਨਸਾਨ ਨਾਲ ਜੁੜੀ ਇਸ ਅਹਿਮ ਪੋਸਟ ਪਟਵਾਰੀਆਂ ਦੀ ਗਿਣਤੀ ਮੌਜੂਦਾ ਸਮੇਂ ਦੇ ਹਾਲਾਤਾਂ ਅਨੁਸਾਰ ਵਧਾ ਕੇ ਹਰ ਪਿੰਡ ਨੂੰ ਪੱਕਾ ਪਟਵਾਰੀ ਦਿੱਤਾ ਜਾਵੇ ਅਤੇ ਗੱਲਬਾਤ ਰਾਹੀਂ ਮਸਲੇ ਹੱਲ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਰੋਜ਼ਾਨਾ ਦੇ ਰੈਵੀਨਿਊ ਕੰਮਾਂ ਤੋਂ ਇਲਾਵਾ ਲਾਲ ਲਕੀਰ ਦੇ ਕੰਮ, ਯੁੱਧ ਨਸ਼ਿਆਂ ਵਿਰੁੱਧ, ਆ ਰਹੀਆਂ ਕੁਦਰਤੀ ਆਫ਼ਤਾਂ ਜਿਵੇਂ ਹੜ੍ਹਾਂ ਦੀ ਸਥਿਤੀ ਆਦਿ ਵਿਚ ਵੀ ਪਟਵਾਰੀਆਂ ਦਾ ਰੋਲ ਮੋਹਰੀ ਹੈ। ਇਹ ਕੰਮ ਬਿਨਾਂ ਵਜ੍ਹਾ ਪ੍ਰਭਾਵਿਤ ਨਾ ਹੋਣ ਇਸ ਲਈ ਜਥੇਬੰਦੀ ਵਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਢਿੱਲੋਂ, ਨੁਮਾਇੰਦਾ ਕੁਲ ਹਿੰਦ ਸੁਮਨਦੀਪ ਸਿੰਘ ਭੁੱਲਰ, ਖ਼ਜ਼ਾਨਚੀ ਪਵਨ ਕੁਮਾਰ ਸਮੇਤ ਸੂਬਾ ਕਮੇਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਐੱਨ. ਆਈ. ਏ. ਵਲੋਂ ਤਿੰਨ ਰੋਜ਼ਾ ਸਮਰੱਥਾ ਵਿਕਾਸ ਸਿਖਲਾਈ ਪ੍ਰੋਗਰਾਮ ਸੰਪੰਨ
Ad Position 24
No active advertisement