05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਧਾਇਕ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

Ad Position 21
No active advertisement
ਅਜੀਤ ਡੈਸਕ 06-07-2026
ਲਾਲੜੂ, 5 ਜੁਲਾਈ (ਰਾਜਬੀਰ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਪਿੰਡ ਧਰਮਗੜ੍ਹ ਤੋਂ 69ਵੀਂ ਅਤੇ ਪਿੰਡ ਰਾਮਗੜ੍ਹ ਰੁੜਕੀ ਤੋਂ 70ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਪੂਰਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸਫ਼ਲਤਾਪੂਰਵਕ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਦਿਖਾਈ ਦੇਣ ਵਾਲੀ ਖੁਸ਼ੀ ਅਤੇ ਸੰਤੁਸ਼ਟੀ ਹੀ ਇਸ ਲੋਕ-ਪੱਖੀ ਯੋਜਨਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਅਜਿਹੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ। ਇਸ ਮੌਕੇ ਪਿੰਡ ਧਰਮਗੜ੍ਹ ਦੀ ਸਰਪੰਚ ਪੂਨਮ ਰਾਣੀ ਤੇ ਰੁੜਕੀ ਤੋਂ ਸਰਪੰਚ ਗੁਰਮੁੱਖ ਸਿੰਘ ਸਮੇਤ ਹੋਰ ਪੰਚਾਇਤ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਿਧਾਇਕਾਂ ਦੀ ਸਹਿਮਤੀ ਠੀਕ ਦਿਸ਼ਾ ਅਤੇ ਸ਼ਾਂਤੀ ਵੱਲ ਵਧਾਇਆ ਇਕ ਕਦਮ-ਸੁਖਵਿੰਦਰ ਸਿੰਘ ਸੇਖੋਂ ਅਗਲੀ ਖ਼ਬਰ ਹਰ ਬਜ਼ੁਰਗ ਸਤਿਕਾਰ, ਦੇਖਭਾਲ ਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ- ਡਾ. ਬਲਜੀਤ ਕੌਰ
Ad Position 24
No active advertisement