05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਗੈਂਗਸਟਰਾਂ ’ਤੇ ਵਾਰ ਦਾ 168ਵਾਂ ਦਿਨ ਪੰਜਾਬ ਪੁਲਿਸ ਵਲੋਂ ਲਗਪਗ 1000 ਥਾਈਂ ਛਾਪੇਮਾਰੀ, 597 ਕਾਬੂ

Ad Position 21
No active advertisement
ਅਜੀਤ ਡੈਸਕ 08-07-2026
ਚੰਡੀਗੜ੍ਹ, 7 ਜੁਲਾਈ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1070 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 168ਵੇਂ ਦਿਨ, ਪੁਲਿਸ ਟੀਮਾਂ ਨੇ 597 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 45,263 ਹੋ ਗਈ ਹੈ। ਇਸ ਤੋਂ ਇਲਾਵਾ, 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 493ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 26.2 ਕਿਲੋਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 22 ਕਿਲੋ ਭੁੱਕੀ, 434 ਨਸ਼ੀਲੀਆਂ ਗੋਲੀਆਂ ਅਤੇ 6600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 493 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,397 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਘਰ ‘ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਸ਼ਰਾਬ ਦੇ ਨਸ਼ੇ ’ਚ ਗੱਡੀ ਚਲਾਉਣ ਵਾਲੇ ਨੂੰ 10 ਹਜ਼ਾਰ ਜੁਰਮਾਨਾ, 4 ਦਿਨ ਟਰੈਫਿਕ ਪੁਲਿਸ ਨਾਲ ਕਰੇਗਾ ਕਮਿਊਨਿਟੀ ਸਰਵਿਸ
Ad Position 24
No active advertisement