05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਹਲਕਾ ਮੁਹਾਲੀ ਤੋਂ ਆਗਾਜ਼

Ad Position 21
No active advertisement
ਅਜੀਤ ਡੈਸਕ 08-07-2026
ਐੱਸ. ਏ. ਐੱਸ. ਨਗਰ, 7 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ, ਉਪਦੇਸ਼ਾਂ ਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਵੈਨ ਦਾ ਹਲਕਾ ਮੁਹਾਲੀ ਵਿਖੇ ਵਿਧਾਇਕ ਕੁਲਵੰਤ ਸਿੰਘ ਵਲੋਂ ਪਿੰਡ ਜੁਝਾਰ ਨਗਰ ਤੋਂ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 30 ਮਿੰਟ ਦੀ ਸੰਖੇਪ, ਅਰਥਪੂਰਨ ਤੇ ਪ੍ਰਭਾਵਸ਼ਾਲੀ ਦਸਤਾਵੇਜ਼ੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੰਤਵ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸਰਬੱਤ ਦੇ ਭਲੇ ਵਾਲੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਹ ਦਸਤਾਵੇਜ਼ੀ ਵੈਨ ਹਰ ਰੋਜ਼ ਹਲਕੇ ਦੇ ਦੋ ਪਿੰਡਾਂ ’ਚ ਜਾ ਕੇ ਦਸਤਾਵੇਜ਼ੀ ਦਾ ਪ੍ਰਦਰਸ਼ਨ ਕਰੇਗੀ। ਅੱਜ ਪਹਿਲੇ ਦਿਨ ਇਸ ਵਿਸ਼ੇਸ਼ ਦਸਤਾਵੇਜ਼ੀ ਦਾ ਪ੍ਰਦਰਸ਼ਨ ਪਿੰਡ ਜੁਝਾਰ ਨਗਰ ਅਤੇ ਬੜ੍ਹਮਾਜਰਾ ਵਿਖੇ ਕੀਤਾ ਗਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਬੜ੍ਹਮਾਜਰਾ ਦੇ ਸਰਪੰਚ ਰਾਜਿੰਦਰ ਸਿੰਘ, ਬੜ੍ਹਮਾਜਰਾ ਕਾਲੋਨੀ ਦੇ ਸਰਪੰਚ ਗੁਰਨਾਮ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਰਾਲੀ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਦਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਰਾਜਨੀਤਿਕ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਡੇਰਾਬੱਸੀ ਭਾਜਪਾ ਵਲੋਂ ਸੰਗਠਨ ਦਾ ਵਿਸਥਾਰ
Ad Position 24
No active advertisement