05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਿਧਾਇਕਾ ਅਨਮੋਲ ਗਗਨ ਮਾਨ ਨੇ ਘਾੜ ਇਲਾਕੇ ਦੇ ਲੋਕਾਂ ਦੀ ਨਹੀਂ ਲਈ ਸਾਰ-ਖੇੜਾ

Ad Position 21
No active advertisement
ਅਜੀਤ ਡੈਸਕ 08-07-2026
ਮਾਜਰੀ, 7 ਜੁਲਾਈ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡ ਮਿਰਜਾਪੁਰ ਗੋਚਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਪਿੰਡ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇੜਾ ਨੇ ਕਿਹਾ ਕਿ ਅਨਮੋਲ ਗਗਨ ਮਾਨ ਦੇ ਹਲਕੇ ਤੋਂ ਬਾਹਰ ਦੀ ਵਿਧਾਇਕਾ ਹੋਣ ਕਾਰਨ ਉਸ ਨੇ ਹਲਕੇ ਦੀ ਮੁੜ ਸਾਰ ਨਹੀਂ ਲਈ ਅਤੇ ਪਿਛਲੇ ਸਮੇਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਮੂੰਹ ਅੱਡੀ ਖੜ੍ਹੀਆਂ ਹਨ, ਜਿਸ ਕਰਕੇ ਲੋਕਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਹਲਕੇ ਤੋਂ ਬਾਹਰੀ ਉਮੀਦਵਾਰ ਵਿਧਾਇਕ ਬਣਿਆ ਸੀ ਅਤੇ ਹੁਣ ਵੀ ਬਾਹਰੀ ਵਿਧਾਇਕ ਹੋਣ ਕਰਕੇ ਪਿੰਡਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਘਾੜ ਇਲਾਕੇ ਦੇ ਪਿੰਡ ਮਿਰਜ਼ਾਪੁਰ ਗੋਚਰ, ਤਾਰਾਪੁਰ ਤੇ ਮਾਜਰੀ ਤੋਂ ਇਲਾਵਾ ਹੋਰ ਵੱਖ-ਵੱਖ ਪਿੰਡਾਂ ‘ਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਨਾ ਹੋਣ ਕਾਰਨ ਲੋਕ ਮੁਢਲੀਆਂ ਸਹੂਲਤਾਂ ਤੋਂ ਵੀ ਸੱਖਣੇ ਹਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਪਿੰਡਾਂ ‘ਚ ਆਵਾਜਾਈ ਦਾ ਕੋਈ ਸਾਧਨ ਨਹੀਂ ਹੈ ਅਤੇ ਨਾ ਹੀ ਲੋਕਾਂ ਨੂੰ ਸਿਹਤ ਸਹੂਲਤਾਂ ਮਿਲ ਰਹੀਆਂ ਹਨ, ਜਿਸ ਕਰਕੇ ਲੋਕਾਂ ਨੂੰ ਲਗਭਗ 10 ਕਿੱਲੋਮੀਟਰ ਦੀ ਦੂਰੀ ‘ਤੇ ਕਸਬਿਆਂ ‘ਚ ਪਹੁੰਚ ਕੇ ਸਿਹਤ ਸਹੂਲਤਾਂ ਲੈਣ ਲਈ ਜਦੋ-ਜਹਿਦ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਆਉਣ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਦਿਲਬਾਗ ਸਿੰਘ ਮੀਆਂਪੁਰ ਚੰਗਰ, ਜਸਪਾਲ ਸਿੰਘ ਲੱਕੀ, ਹੰਸਰਾਜ, ਗੁਰਚਰਨ ਸਿੰਘ ਮਿਰਜ਼ਾਪੁਰ, ਸਰਪੰਚ ਜਾਰਜੀਆ, ਮਹਿੰਦਰ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ, ਸੋਮਾ ਸਿੰਘ, ਕ੍ਰਿਸ਼ਨਾ ਦੇਵੀ ਤੇ ਸੋਨੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨੰਗਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਮੁਕੰਮਲ ਅਗਲੀ ਖ਼ਬਰ ਮੌਲੀਜਾਗਰਾਂ ‘ਚ 15 ਸਾਲਾ ਲੜਕੇ ਦੀ ਗਲਾ ਘੁੱਟ ਕੇ ਹੱਤਿਆ, ਤਿੰਨ ਨਾਬਾਲਗਾਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement