02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਹਿਲਾ ਦਰਜਾ ਪ੍ਰਾਪਤ ਕਰਨ ’ਤੇ ਸਿੱਖਿਆ ਵਿਭਾਗ ਚੰਡੀਗੜ੍ਹ ਨੂੰ ਰਾਜਪਾਲ ਤੇ ਮੁੱਖ ਸਕੱਤਰ ਨੇ ਦਿੱਤੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵਲੋਂ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਸੰਬੰਧੀ ਜਾਰੀ ‘ਪ੍ਰਦਰਸ਼ਨ ਗਰੇਡਿੰਗ ਇੰਡੈਕਸ (ਪੀ.ਜੀ.ਆਈ.)’ ਵਿਚ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ ਨੰਬਰ ਇਕ ਦਰਜਾ ਪ੍ਰਾਪਤ ਕਰਨ ’ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਕੇਂਦਰੀ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵਲੋਂ ਜਾਰੀ ਕੀਤੇ ਗਏ ਇਸ ਸੂਚਕਾਂਕ ਵਿਚ ਚੰਡੀਗੜ੍ਹ ਨੇ 1000 ਵਿੱਚੋਂ 766.0 ਅੰਕ ਪ੍ਰਾਪਤ ਕੀਤੇ ਹਨ, ਜਿਸ ਨਾਲ ਚੰਡੀਗੜ੍ਹ ’ਉੱਤਮ-3’ ਗ੍ਰੇਡ ਪ੍ਰਾਪਤ ਕਰਨ ਵਾਲਾ ਦੇਸ਼ ਦਾ ਇਕਲੌਤਾ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਹੈ। ਇਸ ਪ੍ਰਾਪਤੀ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੀ. ਜੀ. ਆਈ2.0 2025-26 ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਚੰਡੀਗੜ੍ਹ ਲਗਾਤਾਰ ਚੌਥੇ ਮੁਲਾਂਕਣ ਲਈ ਦੇਸ਼ ਵਿਚ ਸਭ ਤੋਂ ਵੱਧ ਪ੍ਰਦਰਸ਼ਨ ਕਰਨ ਵਾਲੇ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਉਭਰਿਆ ਹੈ, ਜਿਸ ਨਾਲ ਸਕੂਲ ਸਿੱਖਿਆ ਵਿਚ ਚੰਡੀਗੜ੍ਹ ਦੀ ਰਾਸ਼ਟਰੀ ਨੇਤਾ ਵਜੋਂ ਸਥਿਤੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਾਸਨ ਪ੍ਰਕਿਰਿਆਵਾਂ ਦੇ ਖੇਤਰ ਵਿਚ ਦੇਸ਼ ਵਿਚ ਸਭ ਤੋਂ ਉੱਚਾ ਦਰਜਾ ਪ੍ਰਾਪਤ ਕਰਨਾ ਚੰਡੀਗੜ੍ਹ ਪ੍ਰਸ਼ਾਸਨ ਦੀ ਪਾਰਦਰਸ਼ੀ, ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਤ ਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਦਾ ਵੱਡਾ ਪ੍ਰਮਾਣ ਹੈ। ਸ੍ਰੀ ਕਟਾਰੀਆ ਨੇ ਕਿਹਾ, ‘ਇਹ ਇਤਿਹਾਸਕ ਪ੍ਰਾਪਤੀ ਸਿੱਖਿਆ ਵਿਭਾਗ, ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਾਰੇ ਹਿੱਸੇਦਾਰਾਂ ਦੇ ਸਮਰਪਣ ਅਤੇ ਅਣਥੱਕ ਯਤਨਾਂ ਦਾ ਨਤੀਜਾ ਹੈ। ਇਸ ਮਾਣਮੱਤੇ ਪ੍ਰਾਪਤੀ ਲਈ ਸਿੱਖਿਆ ਭਾਈਚਾਰੇ ਦੇ ਹਰੇਕ ਮੈਂਬਰ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਭਾਵਨਾ ਦੇ ਅਨੁਸਾਰ ਉੱਤਮਤਾ, ਨਵੀਨਤਾ ਅਤੇ ਰਾਸ਼ਟਰ-ਨਿਰਮਾਣ ਵੱਲ ਕੰਮ ਕਰਦੇ ਰਹਿਣ ਦੀ ਤਾਕੀਦ ਕਰਦਾ ਹਾਂ।’ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਐਚ ਰਾਜੇਸ਼ ਪ੍ਰਸਾਦ ਨੇ ਮਾਣ ਕਰਦਿਆਂ ਕਿਹਾ ਕਿ ਪ੍ਰਦਰਸ਼ਨ ਗਰੇਡਿੰਗ ਇੰਡੈਕਸ ਵਿਚ ਚੰਡੀਗੜ੍ਹ ਦਾ ਦੇਸ਼ ਵਿਚ ਸਭ ਤੋਂ ਵੱਧ ਚੰਗਾ ਪ੍ਰਦਰਸ਼ਨ ਕਰਨ ਵਾਲੇ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਜੋਂ ਉਭਰਨਾ ਪੂਰੇ ਚੰਡੀਗੜ੍ਹ ਪ੍ਰਸ਼ਾਸਨ ਲਈ ਬਹੁਤ ਮਾਣ ਵਾਲੀ ਗੱਲ ਹੈ। ਰਾਸ਼ਟਰੀ ਪੱਧਰ ’ਤੇ ਸਭ ਤੋਂ ਵੱਧ ਸਕੋਰ ਪ੍ਰਾਪਤ ਕਰਨਾ ਅਤੇ ’ਉੱਤਮ-3’ ਗ੍ਰੇਡ ਪ੍ਰਾਪਤ ਕਰਨ ਵਾਲਾ ਇਕਲੌਤਾ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਨਾ ਹਰੇਕ ਬੱਚੇ ਨੂੰ ਬਰਾਬਰ, ਸਮਾਵੇਸ਼ੀ ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਏ. ਬੀ. ਵੀ. ਪੀ. ਨੇ ਪੰਜਾਬ ਯੂਨੀਵਰਸਿਟੀ ’ਚ 78ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮੌਤ ਦਾ ਹਾਈਵੇਅ ਬਣਿਆ ਜ਼ੀਰਕਪੁਰ ਪੀ. ਆਰ.-7 ਰਿੰਗ ਰੋਡ, ਪੌਣੇ 4 ਕਿੱਲੋਮੀਟਰ ’ਚ 11 ਨਾਜਾਇਜ਼ ਲਾਂਘੇ
Ad Position 24
No active advertisement