ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

22 ਮਾਮਲਿਆਂ ’ਚ ਨਾਮਜ਼ਦ ਮੁਲਜ਼ਮ ਦੋ ਪਿਸਤੌਲਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਕਪਿਲ ਵਧਵਾ)–ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ 22 ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਆਦਤਨ ਅਪਰਾਧੀ ਅਤੇ ਸੈਕਟਰ-39 ਥਾਣੇ ਦਾ ਭਗੌੜਾ ਮੁਹੰਮਦ ਇਰਫਾਨ ਉਰਫ਼ ਰਾਜੂ ਖਾਨ ਨੂੰ ਦੋ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਐੱਸ.ਪੀ. ਆਪ੍ਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਰਣਜੋਧ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ 4 ਜੁਲਾਈ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਮਲੋਆ ਸਥਿਤ ਈ.ਡਬਲਿਊ.ਐੱਸ. ਕਾਲੋਨੀ ਦੇ ਰਹਿਣ ਵਾਲੇ ਮੁਹੰਮਦ ਇਰਫਾਨ ਉਰਫ਼ ਰਾਜੂ ਖਾਨ ਨੂੰ ਕਾਬੂ ਕੀਤਾ। ਉਸ ਦੇ ਕਬਜ਼ੇ ਵਿਚੋਂ ਇਕ ਦੇਸੀ ਕੱਟਾ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਣ ‘ਤੇ ਥਾਣਾ ਸੈਕਟਰ-31 ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੀ ਸੁਰੱਖਿਆ ਲਈ ਇਹ ਹਥਿਆਰ ਮਲੋਆ ਦੇ ਰਹਿਣ ਵਾਲੇ ਰਿੰਕੂ ਤੋਂ ਲਏ ਸਨ। ਉਸ ਨੇ ਇਹ ਵੀ ਦੱਸਿਆ ਕਿ ਇਕ ਹੋਰ 9 ਐੱਮ.ਐੱਮ. ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਉਸ ਨੇ ਕਾਲੋਨੀ ਨੰਬਰ-4 ਵਿਚ ਪੱਥਰ ਹੇਠਾਂ ਲੁਕਾ ਕੇ ਰੱਖੇ ਹੋਏ ਹਨ। ਉਸ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਉਕਤ ਪਿਸਤੌਲ, ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕਰ ਲਏ। ਜਾਂਚ ਵਿਚ ਸਾਹਮਣੇ ਆਇਆ ਕਿ ਬਰਾਮਦ 9 ਐੱਮ.ਐੱਮ. ਪਿਸਤੌਲ ਰਿੰਕੂ ਉਰਫ਼ ਪਾਕ-ਪਾਕ ਵੱਲੋਂ ਸੈਕਟਰ-21ਏ ਦੇ ਇੱਕ ਮਕਾਨ ਵਿੱਚੋਂ ਚੋਰੀ ਕੀਤਾ ਗਿਆ ਸੀ। ਇਹ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਦਾ ਸਰਵਿਸ ਰਿਵਾਲਵਰ ਹੈ, ਜੋ ਕਿ ਚੰਡੀਗੜ੍ਹ ਵਿਚ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਸੁਰੱਖਿਆ ਡਿਊਟੀ ‘ਤੇ ਤਾਇਨਾਤ ਸੀ। ਇਸ ਸਬੰਧੀ ਪਹਿਲਾਂ ਹੀ ਥਾਣਾ ਸੈਕਟਰ-19 ਵਿਚ ਕੇਸ ਦਰਜ ਹੈ। ਪੁਲਿਸ ਹੁਣ ਰਿੰਕੂ ਉਰਫ਼ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਮੁਤਾਬਕ ਮੁਹੰਮਦ ਇਰਫਾਨ ਖ਼ਿਲਾਫ਼ ਸਾਲ 2003 ਤੋਂ ਚੋਰੀ, ਲੁੱਟ-ਖੋਹ, ਸਨੈਚਿੰਗ, ਕਤਲ ਦੀ ਕੋਸ਼ਿਸ਼, ਕੁੱਟਮਾਰ ਅਤੇ ਅਸਲਾ ਐਕਟ ਸਮੇਤ 22 ਤੋਂ ਵੱਧ ਅਪਰਾਧਿਕ ਮਾਮਲੇ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਕੁਝ ਮਾਮਲਿਆਂ ਵਿਚ ਉਸ ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ, ਜਦਕਿ ਕਈ ਕੇਸ ਅਦਾਲਤਾਂ ਵਿਚ ਵਿਚਾਰ ਅਧੀਨ ਹਨ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐੱਨ. ਐੱਲ. ਡੀ. ਐੱਸ. ਐੱਲ. ਨਾ... ਅਗਲੀ ਖ਼ਬਰ ਬੀ. ਬੀ. ਐੱਮ. ਬੀ. ਨੇ ਪੰਡੋਹ ਡੈਮ ਵਿਖੇ ਬੀ. ਐੱਸ. ਐੱਲ. ਪ੍ਰੋਜੈਕਟ ਦਾ 50ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement