ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਡੇਰਾਬੱਸੀ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਹੋਈ

Ad Position 21
No active advertisement
ਅਜੀਤ ਡੈਸਕ 09-07-2026
ਆਸ਼ੂ ਉਪਨੇਜਾ ਬਣੇ ਪ੍ਰਧਾਨ ਤੇ ਦਵਿੰਦਰ ਸੈਣੀ ਸੀਨੀਅਰ ਮੀਤ ਪ੍ਰਧਾਨ
ਡੇਰਾਬੱਸੀ, 8 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀਆਂ ਹਾਲ ਹੀ ‘ਚ ਹੋਈਆਂ ਚੋਣਾਂ ਤੋਂ ਬਾਅਦ ਅੱਜ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਕੌਂਸਲ ਦੀ ਪਲੇਠੀ ਮੀਟਿੰਗ ਹੋਈ। ਮੀਟਿੰਗ ਦੌਰਾਨ ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਕੌਂਸਲ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚਾੜ੍ਹੀ ਗਈ। ਆਮ ਆਦਮੀ ਪਾਰਟੀ ਦੇ 12 ਕੌਂਸਲਰਾਂ ਦੀ ਸਹਿਮਤੀ ਨਾਲ ਆਸ਼ੂ ਉਪਨੇਜਾ ਨੂੰ ਮੁੜ ਤੋਂ ਨਗਰ ਕੌਂਸਲ ਡੇਰਾਬੱਸੀ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਦਵਿੰਦਰ ਸੈਣੀ ਨੂੰ ਸੀਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਲਈ ਆਸ਼ੂ ਉਪਨੇਜਾ ਦੇ ਨਾਂਅ ਦੀ ਤਜਵੀਜ਼ ਵਾਰਡ ਨੰ. 19 ਦੀ ਕੌਂਸਲਰ ਹਰਜੀਤ ਕੌਰ ਵਲੋਂ ਕੀਤੀ ਗਈ, ਜਿਸ ਦਾ ਸੱਤਾਧਾਰੀ ਧਿਰ ਦੇ ਸਾਰੇ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਅਤੇ ਮੇਜ਼ ਥਪਥਪਾ ਕੇ ਪੂਰਨ ਸਮਰਥਨ ਕੀਤਾ। ਇਹ ਸਮੁੱਚੀ ਚੋਣ ਪ੍ਰਕਿਰਿਆ ਸਥਾਨਕ ਐੱਸ. ਡੀ. ਐੱਮ. ਅਮਿਤ ਗੁਪਤਾ ਦੀ ਦੇਖ-ਰੇਖ ਹੇਠ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਈ। ਇਸ ਖ਼ਾਸ ਮੌਕੇ ‘ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨਵੇਂ ਚੁਣੇ ਗਏ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਸਮੂਹ ਵਾਰਡ ਕੌਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਸਮੁੱਚੇ ਕੌਂਸਲ ਮੈਂਬਰਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਵਾਰਡ ਦੇ ਖ਼ੁਦ ਪ੍ਰਧਾਨ ਹਨ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸਾਰੇ ਕੌਂਸਲਰ ਆਪਣੇ ਵਾਰਡਾਂ ‘ਚ ਦਫ਼ਤਰ ਖੋਲ੍ਹਣ ਤਾਂ ਜੋ ਆਮ ਜਨਤਾ ਨੂੰ ਆਪਣੇ ਕੰਮ ਕਰਵਾਉਣ ਲਈ ਭਟਕਣਾ ਨਾ ਪਵੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਵੱਖ-ਵੱਖ ਵਾਰਡਾਂ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਜ਼ਾਹਿਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਦੇ ਮੀਤ ਪ੍ਰਧਾਨ ਦੀ ਚੋਣ ਵਿਵਾਦਾਂ ’ਚ ਘਿਰੀ ਅਗਲੀ ਖ਼ਬਰ ਹੈਰੋਇਨ ਸਮੇਤ ਅੰਤਰਰਾਜੀ ਨਸ਼ਾ ਤਸਕਰ ਕਾਬੂ
Ad Position 24
No active advertisement