ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

6 ਮਹੀਨਿਆਂ ਵਿਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

Ad Position 21
No active advertisement
ਅਜੀਤ ਡੈਸਕ 10-07-2026
ਚੰਡੀਗੜ੍ਹ, 9 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਪਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰਤਾਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਹੈ, ਜਿਸ ਨਾਲ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਮੁਸ਼ਕਲ ਦੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖ਼ਰਚ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੀ ਇੱਕ ਸਮਾਜਿਕ ਸੁਰੱਖਿਆ ਯੋਜਨਾ ਹੈ। 47 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਅਤੇ 852 ਕਰੋੜ ਦੇ ਕੈਸ਼ਲੈੱਸ ਇਲਾਜ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਉਸ ਸੋਚ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਕਮੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਾਇਲਿਸਿਸ, ਮੈਟਰਨਲ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਤੋਂ ਲੈ ਕੇ ਦਿਲ, ਹੱਡੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਮਹਿੰਗੀਆਂ ਸਰਜਰੀਆਂ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਜ਼ਰੂਰੀ ਇਲਾਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਯੋਜਨਾ ਪੰਜਾਬ ਵਿਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾ ਰਹੀ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਦੀ ਦਿਸ਼ਾ ਵਿਚ ਨਵਾਂ ਮੀਲਪੱਥਰ ਸਥਾਪਿਤ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ 1984 ਦੇ ਕਤਲੇਆਮ ਪੀੜਤ ਪਰਿਵਾਰਾਂ ਦੀਆਂ 5 ਮਹਿਲਾਵਾਂ ਵਲੋਂ ਮਰਨ ਵਰਤ ਜਾਰੀ ਅਗਲੀ ਖ਼ਬਰ ਅਨੁਰਾਗ ਰਸਤੋਗੀ ਨੇ ਕੀਤੀ ਯਮੁਨਾ ਪ੍ਰਦੂਸ਼ਣ ਕੰਟਰੋਲ ਪ੍ਰੋਜੈਕਟਾਂ ਦੀ ਸਮੀਖਿਆ
Ad Position 24
No active advertisement