ਮਾਜਰੀ, 9 ਜੁਲਾਈ (ਕੁਲਵੰਤ ਸਿੰਘ ਧੀਮਾਨ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਗੁਰਿੰਦਰ ਸਿੰਘ ਸਾਬਕਾ ਸਰਪੰਚ ਖਿਜ਼ਰਾਬਾਦ ਨੂੰ ਯੂਥ ਵਿੰਗ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗੁਰਿੰਦਰ ਸਿੰਘ ਖਿਜ਼ਰਾਬਾਦ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ। ਇਸੇ ਦੌਰਾਨ ਗੁਰਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪਾਰਟੀ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਗੁਰਿੰਦਰ ਸਿੰਘ ਦੀ ਇਸ ਨਿਯੁਕਤੀ ਦੇ ਚਲਦਿਆਂ ਵਿਧਾਨ ਸਭਾ ਹਲਕਾ ਖਰੜ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਧਾਨ ਸਭਾ ਹਲਕਾ ਖਰੜ ਅਤੇ ਬਲਾਕ ਮਾਜਰੀ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।