03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੈਂਗਸਟਰਾਂ ’ਤੇ ਵਾਰ ਦਾ 171ਵਾਂ ਦਿਨ ਪੰਜਾਬ ਪੁਲਿਸ ਵਲੋਂ 625 ਥਾਈਂ ਛਾਪੇਮਾਰੀ, 348 ਕਾਬੂ

Ad Position 21
No active advertisement
ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)- ‘ਸੂਬੇ ਵਿਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐ.ਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ। ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 496ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 59 ਨਸ਼ਾ ਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 816 ਗ੍ਰਾਮ ਹੈਰੋਇਨ, 386 ਨਸ਼ੀਲੀਆਂ ਗੋਲੀਆਂ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 496 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,813 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਨੇ ਫ਼ੜਿਆ ਭਾਜਪਾ ਦਾ ਪੱਲਾ, ‘ਆਪ’ ਤੇ ਕਾਂਗਰਸ ਦੇ ਆਗੂ ਵੀ ਹੋਏ ਸ਼ਾਮਿਲ ਅਗਲੀ ਖ਼ਬਰ ਪੀ. ਪੀ. ਪੀ. ਮਾਡਲ ਤਹਿਤ ਰੋਜ਼ ਕਲੱਬ ਨੂੰ ਮਿਲੇਗੀ ਨਵੀਂ ਪਛਾਣ, ਸੈਕਟਰ-16 ਮਾਰਕੀਟ ਦੇ ਵਿਕਾਸ ਕਾਰਜਾਂ ਦਾ ਵੀ ਕੀਤਾ ਉਦਘਾ...
Ad Position 24
No active advertisement