02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ਬਣੇ ਸਜ਼ਾ ਕੇਂਦਰ-ਸੰਜੀਵ ਵਸ਼ਿਸ਼ਟ

Ad Position 21
No active advertisement
ਅਜੀਤ ਡੈਸਕ 11-07-2026
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਅਤੇ ਮੁਲਾਜ਼ਮਾਂ ਦੇ ਹੜਤਾਲ ‘ਤੇ ਹੋਣ ਕਾਰਨ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ, ਜਿਥੇ ਕਿ ਆਪਣੇ ਕੰਮਾਂਕਾਰਾਂ ਲਈ ਪਹੁੰਚਣ ਵਾਲੇ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲ੍ਹ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਲਈ ਮਜ਼ਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਰਿਹਾਇਸ਼ੀ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ, ਆਧਾਰ ਨਾਲ ਸੰਬੰਧਿਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਡੇ ਦੇ ਖੇਤਰਾਂ ਤੋਂ ਕਿਰਾਇਆ ਖ਼ਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ ਅਤੇ ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ‘ਕਨੈਕਟ ਪੰਜਾਬ’ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖ਼ਾਮੀਆਂ ਨੂੰ ਫ਼ੌਰੀ ਤੌਰ ‘ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ।
Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਨੂੰ ਪੰਜਾਬ ‘ਚ ਰਿਲੀਜ਼ ਕਰਵਾਉਣ ਲਈ ਸਰਕਾਰ ਪੈਰਵੀ ਕਰੇ-ਗੋਪਾਲ ਸਿੰਘ ਸਿੱਧੂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਬੂਟੇ ਲਗਾ ਕੇ ਵਣ ਮਹੋਤਸਵ ਮਨਾਇਆ
Ad Position 24
No active advertisement