02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਲੇ ਚੋਲੇ ਪਾ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-07-2026
ਐੱਸ. ਏ. ਐੱਸ. ਨਗਰ, 10 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਅੱਜ ‘ਕਾਲਾ ਦਿਵਸ’ ਮਨਾਉਂਦਿਆਂઠਕਾਲੇ ਚੋਲ੍ਹੇ ਤੇ ਕਾਲੇ ਸੂਟ ਪਾ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ‘ਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ, ਜਨਰਲ ਸਕੱਤਰ ਗੁਰਦੀਪ ਕੌਰ ਤੇ ਭਿੰਦਰ ਕੌਰ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਨਕਰ ਹੁੰਦਿਆਂ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਸਾਲਾਨਾ ਇੰਕਰੀਮੈਂਟ ਦੁੱਗਣਾ ਕਰਨ, ਹੈਲਪਰ ਤੋਂ ਵਰਕਰ ਅਤੇ ਵਰਕਰ ਤੋਂ ਸੁਪਰਵਾਈਜ਼ਰ ਦੀਆਂ ਲੰਬਿਤ ਤਰੱਕੀਆਂ ਤੁਰੰਤ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਯੂਨੀਅਨ ਆਗੂਆਂ ਵਲੋਂ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਜਸਵਿੰਦਰ ਕੌਰ, ਗੁਰਨਾਮ ਕੌਰ, ਰੀਟਾ ਰਾਣੀ, ਬਲਜੀਤ ਕੌਰ, ਹਰਭਜਨ ਕੌਰ, ਸਵਰਨ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਹੋ ਰਿਹੈ ਪ੍ਰਭਾਵਿਤ ਅਗਲੀ ਖ਼ਬਰ ਵਿਅਕਤੀ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ
Ad Position 24
No active advertisement