02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੌਨਸੂਨ ਤਿਆਰੀਆਂ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 12-07-2026
ਚੰਡੀਗੜ੍ਹ, 11 ਜੁਲਾਈ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਦੇ ਮੱਦੇਨਜ਼ਰ ਸੂਬੇ ਭਰ ਵਿਚ ਜਲ ਨਿਕਾਸੀ ਵਿਵਸਥਾ, ਜਲ-ਭਰਾਵ ਦੀ ਰੋਕਥਾਮ ਅਤੇ ਸੰਭਾਵਿਤ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸ਼ੁੱਕਰਵਾਰ ਦੇਰ ਰਾਤ ਵਿਆਪਕ ਸਮੀਖਿਆ ਕੀਤੀ । ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਉੱਚ ਪੱਧਰੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡਿਵੀਜਨਲ ਕਮਿਸ਼ਨਰਾਂ ਅਤੇ ਸਿੰਚਾਈ, ਜਨਸਿਹਤ ਇੰਜੀਨੀਅਰਿੰਗ, ਸ਼ਹਿਰੀ ਸਥਾਨਕ ਨਿਕਾਏ, ਵਿਕਾਸ ਅਤੇ ਪੰਚਾਇਤ, ਮਾਲ, ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣ, ਸੂਬੇ ’ਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ’ਚ ਰਹਿ ਕੇ ਵਿਵਸਥਾਵਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਥਿਤੀ ਵਿਚ ਤੁਰੰਤ ਕਾਰਵਾਈ ਯਕੀਨੀ ਬਣਾਉਣ । ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਜਲ ਨਿਕਾਸੀ ਵਿਵਸਥਾਵਾਂ ਦੀ ਨਿਯਮਤ ਸਮੀਖਿਆ ਕਰਨ ਅਤੇ ਫੀਲਡ ਪੱਧਰ ’ਤੇ ਪ੍ਰਭਾਵੀ ਨਿਗਰਾਨੀ ਯਕੀਨੀ ਬਣਾਈ ਜਾਵੇ । ਜਿਨ੍ਹਾਂ ਖੇਤਰਾਂ ਵਿਚ ਜਲ-ਭਰਾਵ ਦਾ ਆਸ਼ੰਕਾ ਰਹਿੰਦੀ ਹੈ, ਉਨ੍ਹਾਂ ਦੀ ਪਹਿਲਾਂ ਤੋਂ ਪਛਾਣ ਕਰਕੇ ਉੱਥੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਮੀਂਹ ਤੋਂ ਤੁਰੰਤ ਬਾਅਦ ਪ੍ਰਭਾਵਿਤ ਖੇਤਰਾਂ ਵਿਚੋਂ ਪਾਣੀ ਦੀ ਜਲਦੀ ਨਿਕਾਸੀ ਯਕੀਨੀ ਬਣਾਈ ਜਾਵੇ, ਤਾਂ ਜੋ ਜਨ-ਜੀਵਨ ਆਮ ਬਣਿਆ ਰਹੇ ਅਤੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਨਾ ਹੋਵੇ । ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਅੰਸ਼ੁਲਾ ਕਪੂਰ ਦੇ ਵਿਆਹ ਦੇ ਜਸ਼ਨਾਂ ਵਿੱਚ ਚੰਡੀਗੜ੍ਹ ਸਥਿਤ ਗਹਿਣਿਆਂ ਦਾ ਬ੍ਰਾਂਡ ਚਮਕਿਆ ਅਗਲੀ ਖ਼ਬਰ ਸਾਹਿਤਕਾਰ ਡਾ. ਮਨਮੋਹਨ ਨੂੰ ਮਿਲੇਗਾ ‘ਭੂਸ਼ਨ ਧਿਆਨਪੁਰੀ ਯਾਦਗਾਰੀ ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਕੀਤੇ ਜਾਣਗੇ ਸਨਮਾਨ...
Ad Position 24
No active advertisement