02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ ਡਾਇਰੈਕਟ ਬੈਨਿਫਿਟ ਟਰਾਂਸਫ਼ਰ ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

Ad Position 21
No active advertisement
ਅਜੀਤ ਡੈਸਕ 12-07-2026
ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟਰਾਂਸਫ਼ਰ (ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿਚ 1,500 ਪ੍ਰਤੀ ਮਹੀਨਾ ਅਨੁਸਾਰ ਕੁੱਲ 4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿਚ 1,000 ਪ੍ਰਤੀ ਮਹੀਨਾ ਅਨੁਸਾਰ ਕੁੱਲ 3,000 ਦੀ ਰਕਮ ਪ੍ਰਦਾਨ ਕੀਤੀ ਗਈ । ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿਚ ਰਜਿਸਟੇ੍ਰਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ । ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 13 ਵਿਚ ਪੀਣ ਵਾਲੇ ਪਾਣੀ ਦਾ ਸੰਕਟ ਅਗਲੀ ਖ਼ਬਰ ਜੀ.ਐਮ.ਸੀ.ਐਚ-32 ’ਚ ਐਮ.ਬੀ.ਬੀ.ਐਸ ਦੀਆਂ ਕੁੱਲ ਸੀਟਾਂ ’ਚ ਵਾਧਾ ਕਰਨ ਦੀ ਮਿਲੀ ਪ੍ਰਵਾਨਗੀ
Ad Position 24
No active advertisement