ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵੀਜ਼ਾ ਲਗਵਾਉਣ ਦੇ ਨਾਂਅ ’ਤੇ 27.60 ਲੱਖ ਦੀ ਠੱਗੀ, ਸੈਕਟਰ-3 ਥਾਣੇ ’ਚ ਦੋ ਕੇਸ ਦਰਜ

Ad Position 21
No active advertisement
ਅਜੀਤ ਡੈਸਕ 13-07-2026
ਚੰਡੀਗੜ੍ਹ, 12 ਜੁਲਾਈ (ਕਪਿਲ ਵਧਵਾ)–ਵਿਦੇਸ਼ ਭੇਜਣ ਲਈ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ 27.60 ਲੱਖ ਰੁਪਏ ਤੋਂ ਵੱਧ ਦੀ ਕਥਿਤ ਠੱਗੀ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਥਾਣਾ ਸੈਕਟਰ-3 ਚੰਡੀਗੜ੍ਹ ਪੁਲਿਸ ਨੇ ਬਲਜਿੰਦਰ ਸਿੰਘ, ਡੇਵਿਡ ਅਰੋੜਾ ਤੇ ਉਨ੍ਹਾਂ ਦੇ ਹੋਰ ਸਾਥੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 318(4) ਅਤੇ 61(2)(ਏ) ਤਹਿਤ ਦੋ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਵਿਚ ਸ਼ਿਮਲਾ ਜ਼ਿਲ੍ਹੇ ਦੇ ਪਿੰਡ ਬਸੋਲ ਦੀ ਰਹਿਣ ਵਾਲੀ ਇਕ ਮਹਿਲਾ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਦਾ ਵੀਜ਼ਾ ਲਗਵਾਉਣ ਦਾ ਭਰੋਸਾ ਦੇ ਕੇ 11,39,566 ਰੁਪਏ ਹਾਸਲ ਕਰ ਲਏ, ਪਰ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਰਕਮ ਵਾਪਸ ਕੀਤੀ। ਦੂਜੇ ਮਾਮਲੇ ਵਿਚ ਹੁਸ਼ਿਆਰਪੁਰ (ਪੰਜਾਬ) ਦੀ ਰਹਿਣ ਵਾਲੀ ਇਕ ਮਹਿਲਾ ਨੇ ਸ਼ਿਕਾਇਤ ਦਿੱਤੀ ਕਿ ਬਲਜਿੰਦਰ ਸਿੰਘ, ਡੇਵਿਡ ਅਰੋੜਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਵੀਜ਼ਾ ਲਗਵਾਉਣ ਦੇ ਨਾਂ ‘ਤੇ ਉਸ ਨਾਲ 16,21,295 ਰੁਪਏ ਦੀ ਕਥਿਤ ਠੱਗੀ ਕੀਤੀ। ਦੋਵੇਂ ਸ਼ਿਕਾਇਤਾਂ ਦੇ ਆਧਾਰ ‘ਤੇ ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਐੱਫ.ਆਈ.ਆਰ. ਦਰਜ ਕਰ ਲਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਿਆਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸੇ ਦੌਰਾਨ ਚੰਡੀਗੜ੍ਹ ਤੇ ਨਜ਼ਦੀਕੀ ਇਲਾਕਿਆਂ ਵਿਚ ਇਮੀਗ੍ਰੇਸ਼ਨ ਧੋਖਾਧੜੀ ਦੇ ਕਈ ਕਥਿਤ ਪੀੜਤਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਆਪਣੀਆਂ ਆਪਬੀਤੀਆਂ ਸਾਂਝੀਆਂ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਤੋਂ ਵੀਜ਼ਾ ਲਗਵਾਉਣ ਦੇ ਨਾਂ ‘ਤੇ ਮੋਟੀਆਂ ਰਕਮਾਂ ਵਸੂਲੀਆਂ ਗਈਆਂ। ਕੁਝ ਪੀੜਤਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸ਼ਿਕਾਇਤਾਂ ਵਾਪਸ ਲੈਣ ਲਈ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਸਬੰਧੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੱਖਰੀਆਂ ਸ਼ਿਕਾਇਤਾਂ ਵੀ ਦਿੱਤੀਆਂ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪੀੜਤਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਦੀ ਵੱਡੀ ਗਿਣਤੀ ਕਾਰਨ ਕਾਰਵਾਈ ਵਿਚ ਦੇਰੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਵਿਚ ਨਾਰਾਜ਼ਗੀ ਹੈ ਅਤੇ ਉਹ ਆਪਣੀ ਭੜਾਸ ਸੋਸ਼ਲ ਮੀਡੀਆ ਰਾਹੀਂ ਜ਼ਾਹਰ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 19 ਨੂੰ ਅਗਲੀ ਖ਼ਬਰ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਰੀ-ਡਿਜ਼ਾਈਨ, ਰੀ-ਇਮੈਜਿਨ, ਰੀ-ਇਨਵੈਸਟ ਸਿਧਾਂਤਾਂ ’ਤੇ ਦਿੱਤਾ ਨਵਾਂ ਰੂਪ-ਮੁੱਖ ਮੰਤਰੀ
Ad Position 24
No active advertisement