ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਭਾਕਿਯੂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 13-07-2026
ਖਰੜ, 12 ਜੁਲਾਈ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ 22 ਜੁਲਾਈ ਨੂੰ 11 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ ’ਚ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ। ਇਸ ਬਾਬਤ ਕਿਸਾਨ ਆਗੂ ਜਸਪਾਲ ਸਿੰਘ ਨਿਆਮੀ ਨੇ ਦੱਸਿਆ ਕਿ ਯੂਨਿਅਨ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਇਹ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਨਾ ਕੀਤੀ ਜਾਵੇ। ਉਨ੍ਹਾਂ ਇਹ ਵੀ ਚਿਤਵਨੀ ਦਿੱਤੀ ਹੈ ਕਿ ਜੇਕਰ ਗਮਾਡਾ ਵਲੋਂ ਕਿਸਾਨਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਇਸ ਦਾ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਸੀਵਰੇਜ ਦਾ ਪਾਣੀ ਕਿਸਾਨਾਂ ਦੀਆਂ ਫਸਲਾਂ ਨੂੰ ਖਰਾਬ ਕਰ ਰਿਹਾ ਹੈ, ਜਿਸ ਲਈ ਕਈ ਵਾਰ ਇਕ ਕਮੇਟੀ ਵਲੋਂ ਪਾਣੀ ਦੀ ਸੰਭਾਲ ਲਈ ਕਹਿ ਚੁੱਕਿਆ ਗਿਆ ਹੈ, ਪਰ ਜੇਕਰ ਨਗਰ ਕੌਂਸਲ ਨੇ ਇਸ ਸੀਵਰੇਜ ਦੇ ਪਾਣੀ ਦਾ ਕੋਈ ਪ੍ਰਬੰਧ ਨਾ ਕੀਤਾ ਤਾਂ ਕਿਸਾਨ ਅਣਮਿਥੇ ਸਮੇਂ ਲਈ ਧਰਨਾ ਲਗਾਉਣਗੇ। ਉਨ੍ਹਾਂ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਾਭ ਸੰਭਾਲ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਗੁਰਮੀਤ ਸਿੰਘ ਖੂਨੀ ਮਾਜਰਾ, ਨਛੱਤਰ ਸਿੰਘ ਵੈਦਵਾਨ, ਜਗਤਾਰ ਸਿੰਘ ਚਰਮੜੀ, ਹਰੀ ਸਿੰਘ ਬਹੌੜ, ਕੇਹਰ ਸਿੰਘ ਜਡਿਆਲਾ, ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਲਾਡਰਾਂ, ਸੁੱਖੀ ਤੰਗੌਰੀ, ਰਣਵੀਰ ਸਿੰਘ ਗਰੇਵਾਲ, ਰਣਜੀਤ ਸਿੰਘ ਬਜਹੇੜੀ, ਕੁਲਵੰਤ ਸਿੰਘ ਰੁੜਕੀ, ਚਰਨਜੀਤ ਸਿੰਘ ਸਿੰਬਲ ਮਾਜਰਾ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਭਾਰੀ ਗਿਣਤੀ ’ਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਵਲੋਂ ਅਧਿਆਪਕ ਸਿਮਰਨਜੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਸਿਹਤਮੰਦ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ-ਮੇਅਰ
Ad Position 24
No active advertisement