ਖਰੜ, 12 ਜੁਲਾਈ (ਜੰਡਪੁਰੀ)-ਖਰੜ-ਲਾਂਡਰਾ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਜਿਥੇ ਖਰੜ ਦੀਆਂ ਵੱਖ ਵੱਖ ਜਥੇਬੰਦੀਆਂ ਇਸ ਦੇ ਸੁਧਾਰ ਦੇ ਲਈ ਤਰਲੇ ਕੱਢ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਾ ਕਬੂਲਪੁਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ਦੀ ਮਾੜੀ ਹਾਲਤ ਤੋਂ ਲੋਕਾਂ ਨੂੰ ਨਿਜਾਤ ਦਿਲਾਈ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਬਰਸਾਤ ਦੇ ਦਿਨਾਂ ’ਚ ਇਸ ਸੜਕ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਇਥੇ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਨਾਲੋਂ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਬਰਸਾਤੀ ਪਾਣੀ ਦਾ ਕੋਈ ਸਹੀ ਪ੍ਰਬੰਧ ਨਾ ਹੋਣ ਕਰਕੇ ਸੜਕ ਉਨ੍ਹਾਂ ਕਿਹਾ ਕਿ ਇਥੇ ਤੇ ਜਮਾ ਪਾਣੀ ਟੋਬਿਆਂ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਲਾਡਰਾਂ ਸੜਕ ਦੀ ਤੁਰੰਤ ਮੁਰਮੰਤ ਕਰਵਾਈ ਜਾਵੇ ਤਾਂ ਜੋ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ।