ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਚਕੂਲਾ ਤੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 14-07-2026
ਪੰਚਕੂਲਾ, 13 ਜੁਲਾਈ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਅੱਜ ਪੰਚਕੂਲਾ ਦੇ ਸੈਕਟਰ-20 ਵਿਚਲੀ ਮਾਰਕੀਟ ਤੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸੈਣੀ ਨੇ ਖ਼ੁਦ ਝਾੜੂ ਲਗਾ ਕੇ ਲੋਕਾਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਕੂੜਾ ਇਕੱਠਾ ਕਰਕੇ ਉਸ ਦੇ ਸਹੀ ਨਿਪਟਾਰੇ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ‘ਇਕ ਪੇੜ ਮਾਂ ਦੇ ਨਾਂਅ’ ਮੁਹਿੰਮ ਤਹਿਤ ਬੂਟੇ ਵੀ ਲਗਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ, ਮੁਹੱਲਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਕੂੜੇ ਦੇ ਵਿਗਿਆਨਕ ਪ੍ਰਬੰਧ ‘ਚ ਵੀ ਸਹਿਯੋਗ ਦੇਣ ਤਾਂ ਹੀ ਸਵੱਛ ਹਰਿਆਣਾ ਦਾ ਸੁਪਨਾ ਸਾਕਾਰ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਹਰਿਆਣਾ ਦੇ ਦੌਰੇ ‘ਤੇ ਆ ਰਹੇ ਹਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ 13 ਤੋਂ ਲੈ ਕੇ 17 ਜੁਲਾਈ ਤੱਕ ਸੂਬੇ ਭਰ ‘ਚ ਵਿਸ਼ਾਲ ਪੱਧਰ ‘ਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ, ਪੰਚਕੂਲਾ ਦੇ ਮੇਅਰ ਸ਼ਿਆਮ ਲਾਲ ਬੰਸਲ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ ਚੇਅਰਮੈਨ ਓਮ ਪ੍ਰਕਾਸ਼ ਦੇਵੀਨਗਰ, ਭਾਜਪਾ ਦੇ ਸੂਬਾਈ ਉਪ ਪ੍ਰਧਾਨ ਬੰਤੋ ਕਟਾਰੀਆ, ਸਾਬਕਾ ਮੇਅਰ ਕੁਲਭੂਸ਼ਣ ਗੋਇਲ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਤੇ ਨਗਰ ਨਿਗਮ ਕਮਿਸ਼ਨਰ ਵਿਨੈ ਕੁਮਾਰ ਸਮੇਤ ਕਈ ਹੋਰ ਲੋਕ-ਪ੍ਰਤੀਨਿਧੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ ‘ਅਰਜੁਨ ਐੱਸ. ਪੀ. ਵੀ.’ ਦੇ ਨਿਰਦੇਸ਼ਕ ਮੰਡਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੋਮੋ ਹਾਊਸ ਕਲੱਬ ’ਚ ਚੱਲੇ ਮੁੱਕੇ-ਲੱਤਾਂ, ਫਰਾਂਸ ਵਿਖੇ ਪੜ੍ਹਾਈ ਕਰ ਰਹੇ ਨੌਜਵਾਨ ’ਤੇ ਹਮਲਾ
Ad Position 24
No active advertisement